ਹਿੰਮਤ ਸੰਧੂ ਦੀ ਆਵਾਜ਼ 'ਚ ਸ਼ਿੰਗਾਰਿਆ ਸਿਕੰਦਰ- 2 ਦਾ ਨਵਾਂ ਗੀਤ 'ਜ਼ੋਰਾਵਰ ਜੱਟ' ਹੋਇਆ ਰਿਲੀਜ਼
ਸਿਕੰਦਰ –2 ਦਾ ਗੀਤ ਜ਼ੋਰਾਵਰ ਜੱਟ ਰਿਲੀਜ਼ ਹੋ ਚੁੱਕਿਆ ਹੈ ।ਹੈ । ਇਸ ਗੀਤ ਨੂੰ ਹਿੰਮਤ ਸੰਧੂ ਨੇ ਗਾਇਆ ਹੈ ਜਦਕਿ ਗੀਤ ਦੇ ਬੋਲ ਗਿੱਲ ਰੌਂਤਾ ਨੇ ਲਿਖੇ ਹਨ । ਗੀਤ ਨੂੰ ਮਿਊਜ਼ਿਕ ਦਿੱਤਾ ਹੈ ਲਾਡੀ ਗਿੱਲ ਨੇ । ਇਸ ਗੀਤ ਨੂੰ ਬਹੁਤ ਹੀ ਖ਼ੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ ਹਿੰਮਤ ਸੰਧੂ ਨੇ , ਫ਼ਿਲਮ ਦੇ ਮੁੱਖ ਕਿਰਦਾਰ ਕਰਤਾਰ ਚੀਮਾ 'ਤੇ ਇਸ ਗੀਤ ਨੂੰ ਫ਼ਿਲਮਾਇਆ ਗਿਆ ਹੈ ।
ਹੋਰ ਵੇਖੋ:ਸਿਕੰਦਰ 2: ਦਰਸ਼ਕਾਂ ਨੂੰ ਭਾਵੁਕ ਕਰ ਰਿਹਾ ਹੈ ਗੁਰੀ ਵੱਲੋਂ ਗਾਇਆ ਗੀਤ ‘ਦੂਰ ਹੋ ਗਿਆ’
https://www.instagram.com/p/B0aS0RCBi3N/
ਸਿਕੰਦਰ ਫ਼ਿਲਮ ਦਾ ਇਸ ਤੋਂ ਪਹਿਲਾਂ ਟ੍ਰੇਲਰ ਸਾਹਮਣੇ ਆਇਆ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।ਸਿਕੰਦਰ ਯਾਨੀ ਕਰਤਾਰ ਚੀਮਾ ਜਿਹੜੇ ਆਪਣੀ ਪਹਿਲੀ ਫ਼ਿਲਮ ਦੇ ਕਿਰਦਾਰ ਨੂੰ ਹੀ ਅੱਗੇ ਲੈ ਕੇ ਆ ਰਹੇ ਹਨ।
ਫ਼ਿਲਮ 'ਚ ਪੰਜਾਬ ਦੇ ਕਾਲਜਾਂ ਚ ਹੁੰਦੇ ਗੈਂਗਸਟਰਵਾਦ ਦੀ ਝਲਕ ਦੇਖਣ ਨੂੰ ਮਿਲਣ ਵਾਲੀ ਹੈ ਅਤੇ ਇਸ 'ਚ ਪੰਜਾਬ ਦੀ ਰਾਜਨੀਤੀ ਦੇ ਦਖਲ ਨੂੰ ਵੀ ਪੇਸ਼ ਕੀਤਾ ਜਾਵੇਗਾ। ਫ਼ਿਲਮ 'ਚ ਗੁਰੀ ਅਤੇ ਕਰਤਾਰ ਚੀਮਾ ਤੋਂ ਇਲਾਵਾ ਸਾਵਨ ਰੂਪੋਵਾਲੀ, ਨਿਕੀਤ ਢਿੱਲੋਂ, ਰਾਹੁਲ, ਵਿਕਟਰ ਜੌਨ, ਸੰਜੀਵ ਅੱਤਰੀ, ਨਵਦੀਪ ਕਲੇਰ ਵਰਗੇ ਕਈ ਨਾਮੀ ਚਿਹਰੇ ਅਹਿਮ ਭੂਮਿਕਾ ਨਿਭਾ ਰਹੇ ਹਨ।