ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟ ‘ਚ ਲੱਗੀ ਅੱਗ, ਕਿਸਾਨਾਂ ਦੀ ਕਾਰ ਅਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ
ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਟੈਂਟ ‘ਚ ਲੱਗੀ ਅੱਗ, ਕਿਸਾਨਾਂ ਦੀ ਕਾਰ ਅਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ
ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ । ਕਿਸਾਨ
ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । ਪਰ ਸਰਕਾਰ ਵੱਲੋਂ ਇਸ ਮਸਲੇ ‘ਤੇ
ਹਾਲੇ ਤੱਕ ਵੀ ਕੋਈ ਧਿਆਨ ਨਹੀਂ ਦਿੱਤਾ ਗਿਆ । ਇਸ ਧਰਨੇ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ
ਹੁਣ ਤੱਕ ਮੌਤ ਵੀ ਹੋ ਚੁੱਕੀ ਹੈ ।
Image From Kisan Ekta Morcha Instagram
ਹੋਰ ਪੜ੍ਹੋ : ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਸੁਣੋ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’
Image From Kisan Ekta Morcha Instagram
ਹੁਣ ਸਿੰਘੂ ਬਾਰਡਰ ਤੋਂ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ ।ਜਿੱਥੇ ਕਿਸਾਨਾਂ ਦੇ ਟੈਂਟ ‘ਚ ਅੱਗ ਲੱਗਣ ਕਾਰਨ ਕਿਸਾਨਾਂ ਦੀ ਇਕ ਕਾਰ ਅਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ । ਜਿਸ ਦੀ ਪੁਸ਼ਟੀ ਕਿਸਾਨ ਮੋਰਚਾ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਕੀਤੀ ਹੈ ।ਅੱਗ ਲੱਗਣ ਦੀ ਘਟਨਾ ਦੁਪਹਿਰ ੧੨ ਵਜੇ ਦੇ ਕਰੀਬ ਹੋਈ ।
Image From Kisan Ekta Morcha Instagram
ਇਸ ਘਟਨਾ ਤੋਂ ਬਾਅਦ ਬੜੀ ਹੀ ਮਸ਼ਕੱਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ । ਅੱਗ ਕਿਵੇਂ ਲੱਗੀ ਇਸ ਦੇ ਕਾਰਨਾਂ ਦਾ ਹਾਲੇ ਖੁਲਾਸਾ ਨਹੀਂ ਹੋ ਸਕਿਆ ਹੈ ।
View this post on Instagram
ਦੱਸ ਦਈਏ ਕਿ ਬੀਤੇ ਕਈ ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ । ਪਰ ਕਿਸਾਨਾਂ ਦੀ ਅੱਜ ਤੱਕ ਕੋਈ ਸੁਣਵਾਈ ਨਹੀਂ ਹੋਈ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
