
ਆਲੀਆ ਭੱਟ (Alia Bhatt ) ਅਤੇ ਰਣਬੀਰ ਕਪੂਰ (Ranbir Kapoor) ਮੰਮੀ ਪਾਪਾ ਬਣ ਗਏ ਹਨ । ਦੋਵਾਂ ਨੂੰ ਜਿੱਥੇ ਸੈਲੀਬ੍ਰੇਟੀਜ਼ ਦੇ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਫੈਨਸ ਵੀ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ । ਰਾਕੇਸ਼ ਬੇਦੀ ਦਾ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।
ਹੋਰ ਪੜ੍ਹੋ : ਵਿਆਹ ਦੇ ਬੰਧਨ ‘ਚ ਬੱਝੀ ਗਾਇਕਾ ਪਲਕ ਮੁਛਾਲ ਅਤੇ ਮਿਥੁਨ, ਵੇਖੋ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਰਾਕੇਸ਼ ਬੇਦੀ ਇਸ ਜੋੜੀ ਨੂੰ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ । ਉਹ ਇਸ ਵੀਡੀਓ ‘ਚ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਆਲੀਆ ਭੱਟ ‘ਤੇ ਰਣਬੀਰ ਕਪੂਰ ਨੂੰ ਨਵਜਾਤ ਬੱਚੀ ਦੇ ਜਨਮ ਦੀ ਬਹੁਤ ਬਹੁਤ ਵਧਾਈ ।

ਹੋਰ ਪੜ੍ਹੋ : ਅਮਰ ਨੂਰੀ ਨੇ ਸਰਦੂਲ ਸਿਕੰਦਰ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਵੇਖੋ ਤਸਵੀਰਾਂ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ‘ਆਲੀਆ ਅਤੇ ਰਣਬੀਰ ਨੇ ਜ਼ਰਾ ਵੀ ਟਾਈਮ ਵੇਸਟ ਨਹੀਂ ਕੀਤਾ’ । ਆਲੀਆ ਭੱਟ ਅਤੇ ਰਣਬੀਰ ਕਪੂਰ ਬੀਤੇ ਦਿਨ ਹੀ ਇੱਕ ਬੱਚੀ ਦੇ ਪਿਤਾ ਬਣੇ ਹਨ ਅਤੇ ਬੱਚੀ ਦੇ ਜਨਮ ਤੋਂ ਬਾਅਦ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਚੱਲ ਰਿਹਾ ਹੈ ।

ਦੋਵਾਂ ਦੇ ਵਿਆਹ ਨੂੰ ਕੁਝ ਮਹੀਨੇ ਹੀ ਹੋਏ ਹਨ ਅਤੇ ਜਿਸ ਤੋਂ ਬਾਅਦ ਇਸ ਜੋੜੀ ਨੇ ਮਾਪੇ ਬਣਨ ਦਾ ਐਲਾਨ ਕਰ ਦਿੱਤਾ ਸੀ । ਦੋਵਾਂ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਪਹਿਲਾਂ ਰਣਬੀਰ ਕਪੂਰ ਦਾ ਨਾਮ ਦੀਪਿਕਾ ਪਾਦੂਕੋਣ ਦੇ ਨਾਲ ਵੀ ਜੁੜਿਆ ਸੀ ।
View this post on Instagram