
ਪੰਜਾਬੀ ਫ਼ਿਲਮਾਂ ਦੇ ਅਮਿਤਾਭ ਬਚਨ ਯਾਨੀ ਸਤੀਸ਼ ਕੌਲ ਦਾ ਦੇਹਾਂਤ ਹੋ ਗਿਆ ਹੈ। ਖ਼ਬਰਾਂ ਮੁਤਾਬਿਕ ਉਹ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਸਨ। ਉਹਨਾਂ ਦਾ ਇਲਾਜ਼ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਚੱਲ ਰਿਹਾ ਸੀ । ਉਹ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਦਰੇਸੀ ਦੇ ਇਕ ਹਸਪਤਾਲ 'ਚ ਦਾਖਲ ਸਨ।

ਹੋਰ ਪੜ੍ਹੋ :
ਜਸਵਿੰਦਰ ਭੱਲਾ ਨੇ ਆਪਣੀ ਨਵੀਂ ਫ਼ਿਲਮ ਦਾ ਪੋਸਟਰ ਕੀਤਾ ਸਾਂਝਾ

ਉਨ੍ਹਾਂ ਦੀ ਆਰਥਿਕ ਹਾਲਤ ਵੀ ਠੀਕ ਨਹੀਂ ਸੀ। ਸਾਲ 2019 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਪੰਜ ਲੱਖ ਰੁਪਏ ਦਾ ਚੈੱਕ ਦੇ ਕੇ ਮਦਦ ਕੀਤੀ ਗਈ ਸੀ। ਸਤੀਸ਼ ਕੌਲ ਨੇ 300 ਤੋਂ ਵੀ ਵੱਧ ਹਿੰਦੀ ਤੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਸੀ । ਸਤੀਸ਼ ਕੌਲ ਨੇ ਅਦਾਕਾਰੀ ਵਿੱਚ ਨਾਮਣਾ ਖੱਟਣ ਤੋਂ ਬਾਅਦ ਐਕਟਿੰਗ ਸਕੂਲ ਖੋਲਿਆ ਸੀ ।
ਇਹ ਪ੍ਰੋਜੈਕਟ ਸਫ਼ਲ ਨਹੀਂ ਸੀ ਹੋਇਆ, ਜਿਸ ਕਰਕੇ ਉਹਨਾਂ ਦੇ ਆਰਥਿਕ ਹਾਲਾਤ ਕਾਫੀ ਖਰਾਬ ਹੋ ਗਏ ਸਨ । ਇਸ ਸਭ ਦੇ ਚਲਦੇ ਉਨ੍ਹਾਂ ਦੀ ਇਕ ਹੱਡੀ ਵੀ ਫ੍ਰੈਕਚਰ ਹੋ ਗਈ ਸੀ। ਢਾਈ ਸਾਲ ਤਕ ਉਹ ਬੈੱਡ 'ਤੇ ਰਹੇ। ਇਸ ਤੋਂ ਬਾਅਦ ਉਹ ਇਕ ਬਿਰਧ ਆਸ਼ਰਮ 'ਚ 2 ਸਾਲ ਤੱਕ ਰਹੇ।