
ਮਸ਼ਹੂਰ ਅਦਾਕਾਰ ਵਿਕਰਮ ਗੋਖਲੇ (Vikram Gokhale) ਜਿਨ੍ਹਾਂ ਦੀ ਸਿਹਤ ਨੂੰ ਲੈ ਕੇ ਕਈ ਖ਼ਬਰਾਂ ਵਾਇਰਲ ਹੋ ਰਹੀਆਂ ਹਨ । ਹੁਣ ਉਨ੍ਹਾਂ ਦੇ ਪਰਿਵਾਰ ਦੇ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੀ ਸਿਹਤ ਦੇ ਲਈ ਪ੍ਰਸ਼ੰਸਕਾਂ ਨੂੰ ਅਰਦਾਸ ਕਰਨ ਦੇ ਲਈ ਵੀ ਕਿਹਾ ਹੈ । ਦੱਸ ਦਈਏ ਕਿ ਅਦਾਕਾਰ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਚੱਲ ਰਹੀਆਂ ਹਨ ।
ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਇਲਾਜ ਲਈ ਭਰਤੀ
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਵਿਕਰਮ ਗੋਖਲੇ ਦੀ ਬੇਟੀ ਨੇ ਪੁਸ਼ਟੀ ਕੀਤੀ ਹੈ, 'ਅਦਾਕਾਰ ਵਿਕਰਮ ਗੋਖਲੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਉਨ੍ਹਾਂ ਦੀ ਮੌਤ ਨਹੀਂ ਹੋਈ ਹੈ। ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰੋ’। ਵਿਕਰਮ ਗੋਖਲੇ ਨੇ ਬਾਲੀਵੁੱਡ ਦੀਆਂ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕੀਤਾ ਹੈ ।

ਹੋਰ ਪੜ੍ਹੋ : ਅੰਬਰ ਧਾਲੀਵਾਲ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ, ਵੇਖੋ ਵੀਡੀਓ
ਜਿਸ ‘ਚ ਅਗਨੀਪਥ, ਹਮ ਦਿਲ ਦੇ ਚੁਕੇ ਸਨਮ, ਭੂਲ ਭੁਲੱਈਆ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ ।ਇਸ ਤੋਂ ਪਹਿਲਾਂ ਨਿਊਜ਼ ਏਜੰਸੀ ਨੇ ਆਪਣੇ ਟਵੀਟ 'ਚ ਲਿਖਿਆ, ਦਿੱਗਜ ਅਭਿਨੇਤਾ ਵਿਕਰਮ ਗੋਖਲੇ ਨੂੰ ਕੁਝ ਦਿਨ ਪਹਿਲਾਂ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਅਦਾਕਾਰ ਨੂੰ ਕੀ ਹੋਇਆ ਹੈ ਉਨ੍ਹਾਂ ਦੀ ਬੀਮਾਰੀ ਦੇ ਬਾਰੇ ਹਾਲੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ । ਉਨ੍ਹਾਂ ਦੇ ਪ੍ਰਸ਼ੰਸਕ ਜਲਦ ਉਨ੍ਹਾਂ ਦੀ ਸਿਹਤਯਾਬ ਹੋਣ ਦੇ ਲਈ ਅਰਦਾਸ ਕਰ ਰਹੇ ਹਨ ।