ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਭਰਾ ਦੀ ਸਿਹਰਾਬੰਦੀ ਵਾਲਾ ਪਿਆਰਾ ਜਿਹਾ ਵੀਡੀਓ ਕੀਤਾ ਸਾਂਝਾ, ਭੈਣ-ਭਰਾ ਦਾ ਇਹ ਖ਼ੂਬਸੂਰਤ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਭਰਾ ਦੀ ਸਿਹਰਾਬੰਦੀ ਵਾਲਾ ਪਿਆਰਾ ਜਿਹਾ ਵੀਡੀਓ ਕੀਤਾ ਸਾਂਝਾ, ਭੈਣ-ਭਰਾ ਦਾ ਇਹ ਖ਼ੂਬਸੂਰਤ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਸਿਹਰਾਬੰਦੀ ਦੀ ਰਸਮ ( Sehra Bandi ritual) ਵਿਆਹ ਦੀਆਂ ਰਸਮਾਂ ਵਿੱਚੋਂ ਬਹੁਤ ਹੀ ਅਹਿਮ ਰਸਮ ਹੈ। ਲਾੜੇ ਦੇ ਚਿਹਰੇ ਨੂੰ ਢਕਣ ਲਈ ਸਿਹਰਾ ਬੰਨਿਆ ਜਾਂਦਾ ਹੈ। ਪੰਜਾਬੀ ਅਤੇ ਟੀਵੀ ਜਗਤ ਦੀ ਕਿਊਟ ਜਿਹੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ DRISHTII GAREWAL ਨੇ ਆਪਣੇ ਭਰਾ ਦੇ ਵਿਆਹ ਦਾ ਇੱਕ ਕਿਊਟ ਜਿਹਾ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ।

ਜੀ ਹਾਂ ਇਸ ਵੀਡੀਓ 'ਚ ਦ੍ਰਿਸ਼ਟੀ ਆਪਣੇ ਭਰਾ ਦੇ ਸਿਹਰਾਬੰਦੀ ਵਾਲੀ ਰਸਮ ਅਦਾ ਕਰਦੀ ਹੋਈ ਨਜ਼ਰ ਆ ਰਹੀ ਹੈ। ਭੈਣ-ਭਰਾ ਦੇ ਰਿਸ਼ਤੇ ਨੂੰ ਬਿਆਨ ਕਰਦਾ ਇਹ ਖ਼ੂਬਸੂਰਤ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।
ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਵੀਡੀਓ ‘ਚ ਦ੍ਰਿਸ਼ਟੀ ਗਰੇਵਾਲ ਲਾਲ ਰੰਗ ਦੇ ਪੰਜਾਬੀ ਸੂਟ ‘ਚ ਬਹੁਤ ਹੀ ਜ਼ਿਆਦਾ ਪਿਆਰੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਭਰਾ ਨੇ ਵ੍ਹਾਈਟ ਅਤੇ ਮੈਰੂਨ ਰੰਗ ਦੀ ਸਟਾਈਲਿਸ਼ ਸ਼ੇਰਵਾਨੀ ਪਾਈ ਹੋਈ ਹੈ। ਇਸ ਤੋਂ ਪਹਿਲਾਂ ਵੀ ਦ੍ਰਿਸ਼ਟੀ ਨੇ ਆਪਣੇ ਭਰਾ ਦੇ ਵਿਆਹ ਦੀਆਂ ਕਈ ਰਸਮਾਂ ਦੀਆਂ ਵੀਡੀਓਜ਼ ਸ਼ੇਅਰ ਕੀਤੀਆਂ ਸਨ। ਦੱਸ ਦਈਏ ਇਸ ਸਾਲ ਖੁਦ ਦ੍ਰਿਸ਼ਟੀ ਗਰੇਵਾਲ ਵੀ ਵਿਆਹ ਦੇ ਬੰਧਨ ਚ ਬੱਝੀ ਹੈ। ਉਨ੍ਹਾਂ ਦਾ ਵਿਆਹ ਬਾਲੀਵੁੱਡ ਐਕਟਰ ਅਭੈ ਅਤਰੀ (Actor Abheyy Attri) ਦੇ ਨਾਲ ਹੋਇਆ ਹੈ । ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਉਹ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ ਜੋੜੀ ‘ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਵੀ ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਦ੍ਰਿਸ਼ਟੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
