ਬੇਬੀ ਬੰਪ ਦੇ ਨਾਲ ਯੋਗ ਕਰਦੀ ਨਜ਼ਰ ਆਈ ਅਦਾਕਾਰਾ ਨੇਹਾ ਧੂਪੀਆ, ਵੀਡੀਓ ਹੋ ਰਿਹਾ ਹੈ ਖੂਬ ਸ਼ੇਅਰ
ਬੇਬੀ ਬੰਪ ਦੇ ਨਾਲ ਯੋਗ ਕਰਦੀ ਨਜ਼ਰ ਆਈ ਅਦਾਕਾਰਾ ਨੇਹਾ ਧੂਪੀਆ, ਵੀਡੀਓ ਹੋ ਰਿਹਾ ਹੈ ਖੂਬ ਸ਼ੇਅਰ
ਐਕਟਰ ਅੰਗਦ ਬੇਦੀ ਤੇ ਅਦਾਕਾਰਾ ਨੇਹਾ ਧੂਪੀਆ ਜੋ ਕਿ ਬਹੁਤ ਜਲਦ ਦੂਜੀ ਵਾਰ ਮਾਪੇ ਬਣਨ ਜਾ ਰਹੇ ਨੇ। ਪ੍ਰੈਗਨੇਂਸੀ ਦੀ ਖਬਰ ਦੋਵਾਂ ਕਲਾਕਾਰਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਉੱਤੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਕੇ ਦਿੱਤੀ ਸੀ। ਏਨੀਂ ਦਿਨੀਂ ਨੇਹਾ ਧੂਪੀਆ ਆਪਣੀ ਪ੍ਰੈਗਨੇਂਸੀ ਟਾਈਮ ਦਾ ਅਨੰਦ ਲੈ ਰਹੀ ਹੈ।
Image Source: instagram
ਹੋਰ ਪੜ੍ਹੋ : ‘Brown Eye’ ਗੀਤ ਹੋਇਆ ਰਿਲੀਜ਼, ਰਾਜਵੀਰ ਜਵੰਦਾ ਆਪਣੇ ਨਵੇਂ ਗੀਤ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
Image Source: instagram
ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਜੀ ਹਾਂ ਉਨ੍ਹਾਂ ਨੇ ਲੰਬੀ ਚੌੜੀ ਕੈਪਸ਼ਨ ਦੇ ਨਾਲ ਆਪਣੀ ਯੋਗ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੇ ਬੇਬੀ ਬੰਪ ਦੇ ਨਾਲ ਅਲੱਗ-ਅਲੱਗ ਯੋਗਾ ਕਰਦੇ ਹੋਏ ਨਜ਼ਰ ਆ ਰਹੇ ਨੇ।
Image Source: instagram
ਸਾਲ 2018 ਵਿੱਚ ਨੇਹਾ ਧੂਪੀਆ ਤੇ ਅੰਗਦ ਬੇਦੀ ਚਰਚਾ ਵਿੱਚ ਆ ਗਏ ਸੀ, ਜਦੋਂ ਦੋਵਾਂ ਜਣਿਆਂ ਨੇ ਗੁਪਚੁਪ ਤਰੀਕੇ ਨਾਲ ਵਿਆਹ ਕਰਵਾ ਲਿਆ ਸੀ । ਦੋਵਾਂ ਨੇ ਸਿੱਖ ਰੀਤੀ ਰਿਵਾਜਾਂ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ਨੇ ਦੋਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ । ਦੋਵਾਂ ਦੀ ਇੱਕ ਧੀ ਹੈ ਜਿਸ ਦਾ ਨਾਂਅ ਉਨ੍ਹਾਂ ਨੇ ਮੇਹਰ ਰੱਖਿਆ ਹੈ ਤੇ ਬਹੁਤ ਜਲਦ ਦੋਵੇਂ ਜਣੇ ਦੂਜੇ ਬੱਚੇ ਦੇ ਮਾਪੇ ਬਣਨ ਜਾ ਰਹੇ ਨੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
