
ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰਾ ਰਹੀ ਸ਼ਸ਼ੀਕਲਾ ਦਾ ਦਿਹਾਂਤ ਹੋ ਗਿਆ ਹੈ। ਉਹ 88 ਸਾਲਾਂ ਦੇ ਸਨ, ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਦੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ । ਸ਼ਸ਼ੀਕਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਕਲਾਕਾਰਾਂ ਦੇ ਨਾਲ ਕੰਮ ਕੀਤਾ ਸੀ ਅਤੇ ਵੱਖ ਵੱਖ ਤਰ੍ਹਾਂ ਦੇ ਕਿਰਦਾਰ ਉਨ੍ਹਾਂ ਨੇ ਫ਼ਿਲਮਾਂ ‘ਚ ਨਿਭਾਏ ਹਨ ।

ਹੋਰ ਪੜ੍ਹੋ : ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਈਸਟਰ ਡੇ ਦੀ ਦਿੱਤੀ ਵਧਾਈ, ਵੀਡੀਓ ਕੀਤਾ ਸਾਂਝਾ

ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਜਾਂਦਾ ਸੀ। ਉਨ੍ਹਾਂ ਨੇ ਮੁੰਬਈ ਸਥਿਤ ਆਪਣੇ ਘਰ ‘ਚ ਆਖਰੀ ਸਾਹਮ ਲਏ ।ਉਨ੍ਹਾਂ ਦੇ ਦਿਹਾਂਤ ਦੇ ਚੱਲਦਿਆਂ ਬਾਲੀਵੁੱਡ ‘ਚ ਸੋਗ ਦੀ ਲਹਿਰ ਫੈਲ ਗਈ ਅਤੇ ਕਈ ਫ਼ਿਲਮੀ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।

ਸ਼ਸ਼ੀਕਲਾ 100 ਤੋਂ ਜ਼ਿਆਦਾ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਉਨ੍ਹਾਂ ਨੇ ਕਈ ਫਿਲਮਾਂ 'ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਆਰਤੀ 'ਚ ਨੇਗੇਟਿਵ ਭੂਮਿਕਾ ਨਿਭਾਉਣ ਕਾਰਨ ਕਾਫੀ ਪਸੰਦ ਕੀਤਾ ਗਿਆ ਸੀ।ਇਹ ਫਿਲਮ 1962 'ਚ ਆਈ ਸੀ ਤੇ ਇਸ ਫਿਲਮ 'ਚ ਮੀਨਾ ਕੁਮਾਰੀ, ਅਸ਼ੋਕ ਕੁਮਾਰ ਤੇ ਪ੍ਰਦੀਪ ਕੁਮਾਰ ਦੀ ਅਹਿਮ ਭੂਮਿਕਾ ਸੀ।
View this post on Instagram
ਇਸ ਤੋਂ ਇਲਾਵਾ ਇਹ ਖੂਬਸੂਰਤ, ਅਨੁਪਮਾ, ਬਾਦਸ਼ਾਹ, ਆਈ ਮਿਲਨ ਕੀ ਬੇਲਾ ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।