
ਅਦਾਕਾਰਾ ਉਪਾਸਨਾ ਸਿੰਘ (Upasana Singh) ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਛੋਟੀ ਜਿਹੀ ਉਮਰ ‘ਚ ਕਰ ਦਿੱਤੀ ਸੀ ਅਤੇ ਸ਼ੁਰੂਆਤੀ ਦੌਰ ‘ਚ ਉਹ ਜ਼ਿਆਦਾਤਰ ਪੰਜਾਬੀ ਫ਼ਿਲਮਾਂ ‘ਚ ਹੀ ਨਜ਼ਰ ਆਉਂਦੇ ਸਨ । ਪਰ ਅੱਜ ਕੱਲ੍ਹ ਉਹ ਜ਼ਿਆਦਾਤਰ ਕਾਮੇਡੀ ਸ਼ੋਅਜ਼ ‘ਚ ਨਜ਼ਰ ਆਉਂਦੇ ਹਨ । ਇਨ੍ਹਾਂ ਸੋਅਜ਼ ‘ਚ ਵੀ ਉਹ ਆਪਣੀ ਕਾਮੇਡੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੇ ਹਨ ।

ਹੋਰ ਪੜ੍ਹੋ : ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਉਹ ਆਪਣੇ ਚਾਹੁਣ ਵਾਲਿਆਂ ਦੇ ਨਾਲ ਸੋਸ਼ਲ ਮੀਡੀਆ ‘ਤੇ ਜੁੜੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਕਾਲਜ ਸਮੇਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਹੈ । ਪ੍ਰਸ਼ੰਸਕ ਵੀ ਇਸ ਤਸਵੀਰ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਇਸਮਾਈਲ ਸ਼ਰਾਫ ਦਾ ਹੋਇਆ ਦਿਹਾਂਤ, ਬਾਲੀਵੁੱਡ ਹਸਤੀਆਂ ਨੇ ਜਤਾਇਆ ਸੋਗ
ਉਪਾਸਨਾ ਸਿੰਘ ਦਾ ਜਨਮ 29 ਜੂਨ 1975 ਨੂੰ ਹੁਸ਼ਿਆਰਪੁਰ ‘ਚ ਹੋਇਆ ਸੀ । ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ । ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ।

ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਹੁਸ਼ਿਆਰਪੁਰ ਤੋਂ ਹੀ ਪੂਰੀ ਕੀਤੀ ਅਤੇ ਡ੍ਰਾਮੈਟਿਕ ਆਰਟ ‘ਚ ਡਿਗਰੀ ਕੀਤੀ ਹੈ । ਉਪਾਸਨਾ ਸਿੰਘ ਮਹਿਜ਼ ਸੱਤ ਸਾਲ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ ‘ਤੇ ਪ੍ਰੋਗਰਾਮ ਦਿੰਦੇ ਸਨ ਪਰ ਬਾਰਾਂ ਤੇਰਾਂ ਸਾਲ ਦੀ ਉਮਰ ‘ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਨ੍ਹਾਂ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ ।
View this post on Instagram