ਆਦਿਤਿਆ ਨਰਾਇਣ ਨੇ ਸ਼ੇਅਰ ਕੀਤੀਆਂ ਬੇਬੀ ਸ਼ਾਵਰ ਦੀਆਂ ਖ਼ੂਬਸੂਰਤ ਤਸਵੀਰਾਂ, ਸ਼ਵੇਤਾ ਅਗਰਵਾਲ ਦੇ ਚਿਹਰੇ 'ਤੇ ਨਜ਼ਰ ਆਈ ਚਮਕ

written by Lajwinder kaur | January 26, 2022

ਇੰਡੀਅਨ ਆਈਡਲ ਫੇਮ ਹੋਸਟ ਅਤੇ ਮਸ਼ਹੂਰ ਗਾਇਕ ਆਦਿਤਿਆ ਨਰਾਇਣ Aditya Narayan ਇਨ੍ਹੀਂ ਦਿਨੀਂ ਸੱਤਵੇਂ ਅਸਮਾਨ 'ਤੇ ਹਨ। ਸੋਮਵਾਰ ਨੂੰ ਹੀ ਆਦਿਤਿਆ ਨਰਾਇਣ ਨੇ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਹੈ ਕਿ ਉਹ ਪਿਤਾ ਬਣਨ ਜਾ ਰਹੇ ਹਨ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਸੀ।

ਹੋਰ ਪੜ੍ਹੋ : ਵਰੁਣ ਧਵਨ ਨੇ ਫਰਸਟ ਵੈਡਿੰਗ ਐਨੀਵਰਸਰੀ ਮੌਕੇ ‘ਤੇ ਪਤਨੀ ਨਤਾਸ਼ਾ ਦਲਾਲ ਦੇ ਨਾਲ ਸ਼ੇਅਰ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

ਹੁਣ ਆਦਿਤਿਆ ਨਰਾਇਣ ਨੇ ਆਪਣੀ ਪਤਨੀ ਦੇ ਬੇਬੀ ਸ਼ਾਵਰ baby shower ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਅਗਰਵਾਲ ਅਤੇ ਆਦਿਤਿਆ ਨਾਰਾਇਣ ਵ੍ਹਾਇਟ ਰੰਗ ਦੇ ਕੱਪੜਿਆਂ 'ਚ ਨਜ਼ਰ ਆ ਰਹੇ ਹਨ।

Aditya Narayan-Shweta Agarwal announced their first child come soon

ਇਨ੍ਹਾਂ ਤਸਵੀਰਾਂ 'ਚ ਸ਼ਵੇਤਾ ਅਗਰਵਾਲ ਦੇ ਚਿਹਰੇ 'ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਤਸਵੀਰਾਂ 'ਚ ਆਦਿਤਿਆ ਨਾਰਾਇਣ ਸ਼ਵੇਤਾ ਨੂੰ ਗੱਲਾਂ 'ਤੇ ਕਿੱਸ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਤੋਂ ਸਾਫ਼ ਹੈ ਕਿ ਸ਼ਵੇਤਾ ਅਗਰਵਾਲ ਦੀ ਬੇਬੀ ਸ਼ਾਵਰ ਸੈਰੇਮਨੀ ਦੀ ਥੀਮ ਵ੍ਹਾਈਟ ਅਤੇ ਬੇਬੀ ਪਿੰਕ ਹੈ। ਆਦਿਤਿਆ ਨਰਾਇਣ ਦੁਆਰਾ ਸ਼ੇਅਰ ਕੀਤੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਜੋੜੀ ਨੂੰ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

ਹੋਰ ਪੜ੍ਹੋ : ਕੁੰਡਲੀ ਭਾਗਿਆ ਦੀ ਅਦਾਕਾਰਾ ਸ਼ਰਧਾ ਆਰਿਆ ਨੇ ਪੰਜਾਬੀ ਸੂਟ ‘ਚ ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕ ਕਰ ਰਹੇ ਨੇ ਤਾਰੀਫ਼ਾਂ

aditya narayan and his wife pic

ਆਦਿਤਿਆ ਨਰਾਇਣ ਛੋਟੇ ਮਹਿਮਾਨ ਦਾ ਸਵਾਗਤ ਕਰਨ ਲਈ ਬਹੁਤ ਉਤਸ਼ਾਹਿਤ ਹਨ। ਦੱਸ ਦੇਈਏ ਕਿ ਆਦਿਤਿਆ ਨਰਾਇਣ ਇਨ੍ਹੀਂ ਦਿਨੀਂ ਦੇ ਸਿੰਗਿੰਗ ਰਿਐਲਿਟੀ ਸ਼ੋਅ ਸਾ ਰੇ ਗਾ ਮਾ ਨੂੰ ਹੋਸਟ ਕਰ ਰਹੇ ਹਨ। ਦੱਸ ਦਈਏ ਆਦਿਤਿਆ ਅਤੇ ਸ਼ਵੇਤਾ ਨੇ ਫ਼ਿਲਮ ਸ਼ਾਪਿਤ (2010) ਵਿੱਚ ਇਕੱਠੇ ਕੰਮ ਕੀਤਾ ਸੀ। ਇੱਥੋਂ ਦੋਵੇਂ ਨੇੜੇ ਆ ਗਏ। ਲੰਬੀ ਡੇਟਿੰਗ ਤੋਂ ਬਾਅਦ, ਜੋੜੇ ਨੇ 1 ਦਸੰਬਰ, 2020 ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਆਦਿਤਿਆ ਨੇ ਕਈ ਬਾਲੀਵੁੱਡ ਫਿਲਮਾਂ ਵਿੱਚ ਆਪਣੀ ਆਵਾਜ਼ ਦਿੱਤੀ ਹੈ।

 

 

You may also like