
ਪੰਜਾਬੀ ਮਿਊਜ਼ਿਕ ਜਗਤ ਦੀ ਬਾਕਮਾਲ ਦੀ ਗਾਇਕਾ ਅਫਸਾਨਾ ਖ਼ਾਨ (Afsana Khan) ਜੋ ਕਿ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਜੀ ਹਾਂ ਬਹੁਤ ਜਲਦ ਨਵਾਂ ਗੀਤ 'ਦਿਲ ਸਾਡਾ' (Dil Sada) ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਣਗੇ ਖੁਦ ਅਫਸਾਨਾ ਖ਼ਾਨ ਤੇ ਗਾਇਕ ਪਾਰਸ ਮਨੀ (Paras Mani)।

ਇਸ ਗੀਤ ਦਾ ਵਰਲਡ ਵਾਇਡ ਰਿਲੀਜ਼ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ 23 ਅਪ੍ਰੈਲ ਨੂੰ ਹੋਵੇਗਾ। ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ। ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਨਵੇਂ ਗਾਇਕਾਂ ਨੂੰ ਵੀ ਆਪਣੀ ਆਵਾਜ਼ ਜੱਗ ਜ਼ਾਹਿਰ ਕਰਨ ਦਾ ਮੌਕਾ ਦਿੰਦਾ ਹੈ।
ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ। ਉੱਧਰ ਜੇ ਗੱਲ ਕਰੀਏ ਗਾਇਕ ਪਾਰਸ ਮਨੀ ਦੀ ਤਾਂ ਉਹ ਵੀ ਪੰਜਾਬੀ ਸੰਗੀਤ ਜਗਤ ਨੂੰ ਕਈ ਕਮਾਲ ਦੇ ਗੀਤ ਦੇ ਚੁੱਕੇ ਨੇ। ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ।
ਮਨੋਰੰਜਨ ਜਗਤ ਦੀਆਂ ਹੋਰ ਖਬਰਾਂ ਪੜ੍ਹਣ ਦੇ ਲਈ ਇਸ ਦਿੱਤੇ ਹੋਏ ਲਿੰਕ 'ਤੇ ਕਰੋ ਕਲਿੱਕ- https://www.ptcpunjabi.co.in/