
ਪੰਜਾਬੀ ਮਿਊਜ਼ਿਕ ਜਗਤ ਦੇ ਲਵ ਬਰਡ ਯਾਨੀਕਿ ਅਫਸਾਨਾ ਖ਼ਾਨ ਤੇ ਸਾਜ਼, ਪ੍ਰਸ਼ੰਸਕ ਇਸ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਿਆਰ ਦੇ ਰਹੇ ਨੇ। ਹਾਲ ਹੀ ‘ਚ ਦੋਵਾਂ ਦੀ ਮੰਗਣੀ ਹੋਈ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋਈਆਂ।


ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਪਹਿਲੀ ਵਾਰ ਉਹ ਆਪਣੇ ਮੰਗੇਤਰ ਸਾਜ਼ ਦੇ ਨਾਲ ਇੰਸਟਾਗ੍ਰਾਮ ਅਕਾਉਂਟ ਉੱਤੇ ਲਾਈਵ ਆਈ ਹੈ। ਇਸ ਲਾਈਵ ‘ਚ ਦੋਵਾਂ ਦੀ ਪਿਆਰੀ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਅਫਸਾਨਾ ਖ਼ਾਨ ਤੇ ਸਾਜ਼ ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਬਾਰੇ ਗੱਲਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਦੱਸਿਆ ਹੈ ਕਿ ਬਹੁਤ ਜਲਦ ਉਹ ਯੂਟਿਊਬ ਚੈਨਲ ਖੋਲ੍ਹਣ ਵਾਲੇ ਨੇ ਤੇ ਸਾਜ਼ ਨਵੀਂ ਮਿਊਜ਼ਿਕ ਐਲਬਮ ਲੈ ਕੇ ਆ ਰਹੇ ਨੇ। ਵੀਡੀਓ ‘ਚ ਦੋਵੇਂ ਜਣੇ ਆਪਣੇ ਗੀਤਾਂ ਦੇ ਨਾਲ ਮਨੋਰੰਜਨ ਵੀ ਕਰਦੇ ਨਜ਼ਰ ਆਏ।

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੀ ਹੈ।
View this post on Instagram