ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁਖੀ ਰੱਖੀ ਮਾਵਾਂ ਨੂੰ’

written by Shaminder | October 28, 2022 12:16pm

ਅਫਸਾਨਾ ਖ਼ਾਨ (Afsana Khan) ਨੇ ਸਿੱਧੂ ਮੂਸੇਵਾਲਾ (Sidhu Moose Wala) ਦੇ ਮਾਪਿਆਂ (Parents ) ਦੇ ਨਾਲ ਮੁਲਾਕਾਤ ਕੀਤੀ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਨਾ ਅਸੀਂ ਮੰਗਦੇ ਧੁੱਪ ਵੇ ਰੱਬਾ, ਨਾਂ ਹੀ ਮੰਗਦੇ ਛਾਵਾਂ, ਇੱਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁਖੀ ਰੱਖੀ ਮਾਵਾਂ ਨੂੰ। ਇੱਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ, ਪਰ ਇੱਕ ਚੰਗਾ ਪੁੱਤ ਕਿਸੇ ਮਾਂ ਕੋਲ ਹੁੰਦਾ ਹੈ ।

Balkaur sidhu image Source : Instagram

ਹੋਰ ਪੜ੍ਹੋ : ਫ਼ਿਲਮ ‘ਓਏ ਮੱਖਣਾ’ ਦਾ ਗੀਤ ‘‘ਚੁੰਮ ਚੁੰਮ ਰੱਖਿਆ’ ਬੀ ਪਰਾਕ ਦੀ ਆਵਾਜ਼ ‘ਚ ਰਿਲੀਜ਼

ਮਿਸ ਯੂ ਸਿੱਧੂ ਮੂਸੇਵਾਲਾ ਵੱਡੇ ਬਾਈ ਸੱਚੀਂ ਦਿਲ ਬਹੁਤ ਉਦਾਸ ਹੋ ਜਾਂਦਾ, ਜਦੋਂ ਸਾਨੂੰ ਤੁਸੀਂ ਨਹੀਂ ਦਿੱਸਦੇ ਪਿੰਡ’। ਇਸ ਦੇ ਨਾਲ ਹੀ ਅਫਸਾਨਾ ਖ਼ਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਟੈਗ ਕੀਤਾ ਹੈ । ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਕਰ ਦਿੱਤਾ ਗਿਆ ਸੀ ।

Afsana Khan And Sidhu Moose wala parents Image Source : Instagram

ਹੋਰ ਪੜ੍ਹੋ : ਜਦੋਂ ਕੈਟਰੀਨਾ ਕੈਫ ਨੂੰ ਨਹੀਂ ਆਉਂਦੀ ਨੀਂਦ ਤਾਂ ਵਿੱਕੀ ਕੌਸ਼ਲ ਕਰਦੇ ਹਨ ਇਹ ਕੰਮ, ਪੜ੍ਹੋ ਪੂਰੀ ਖ਼ਬਰ

ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ-ਨਾਲ ਆਮ ਲੋਕਾਂ ਵੀ ਮਰਹੂਮ ਗਾਇਕ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰ ਰਹੇ ਹਨ ।ਸਿੱਧੂ ਮੂਸੇਵਾਲਾ ਅਤੇ ਅਫਸਾਨਾ ਖ਼ਾਨ ਭੈਣ ਭਰਾ ਸਨ ਅਤੇ ਹਰ ਸਾਲ ਰੱਖੜੀ ਦੇ ਮੌਕੇ ਗਾਇਕਾ ਸਿੱਧੂ ਨੂੰ ਰੱਖੜੀ ਬੰਨਣ ਦੇ ਲਈ ਉਨ੍ਹਾਂ ਦੇ ਘਰ ਜਾਂਦੀ ਹੁੰਦੀ ਸੀ ।

image source: instagram

ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ, ਜਿਸ ਨੇ ਬਹੁਤ ਹੀ ਘੱਟ ਸਮੇਂ ‘ਚ ਇੰਡਸਟਰੀ ‘ਚ ਆਪਣੀ ਪਛਾਣ ਬਣਾ ਲਈ ਸੀ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਆਪਣੀ ਵੱਖਰੀ ਗਾਉਣ ਸ਼ੈਲੀ ਦੇ ਕਾਰਨ ਸਿੱਧੂ ਮੂਸੇਵਾਲਾ ਦੀ ਅਕਸਰ ਚਰਚਾ ਹੁੰਦੀ ਰਹਿੰਦੀ ਸੀ ।

You may also like