
ਅਫਸਾਨਾ ਖ਼ਾਨ (Afsana Khan) ਦਾ ਸਾਜ਼ (Saajz) ਦੇ ਨਾਲ ਵਿਆਹ ਹੋ ਚੁੱਕਿਆ ਹੈ । ਵਿਆਹ ਤੋਂ ਬਾਅਦ ਗਾਇਕਾ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ । ਉਸ ਨੇ ਆਪਣੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ (Romantic Video) ਸ਼ੇਅਰ ਕੀਤਾ ਹੈ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਗੀਤ ਚੱਲ ਰਿਹਾ ਹੈ । ਇਸ ਜੋੜੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉੁਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਕੁਝ ਦਿਨ ਪਹਿਲਾਂ ਹੀ ਅਫਸਾਨਾ ਖਾਨ ਦਾ ਵਿਆਹ ਹੋਇਆ ਹੈ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।

ਹੋਰ ਪੜ੍ਹੋ : ਅਦਾਕਾਰ ਧਰਮਿੰਦਰ ਨੇ ਆਪਣੀ ਪੁਰਾਣੀ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ
ਵਿਆਹ ‘ਚ ਅਫਸਾਨਾ ਖਾਨ ਦੇ ਬਿੱਗ ਬੌਸ ਦੇ ਸਾਥੀ ਵੀ ਸ਼ਾਮਿਲ ਹੋਏ ਸਨ ।ਰਾਖੀ ਸਾਵੰਤ, ਰਸ਼ਮੀ ਦੇਸਾਈ, ਹਿਮਾਂਸ਼ੀ ਖੁਰਾਣਾ ਵੀ ਇਸ ਵਿਆਹ ‘ਚ ਸ਼ਾਮਿਲ ਹੋਈਆਂ ਸਨ ।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਜਿਸ ‘ਚ ਸਤਿੰਦਰ ਸੱਤੀ, ਨਿਸ਼ਾ ਬਾਨੋ,ਸਾਰਾ ਗੁਰਪਾਲ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।

ਇਸ ਦੇ ਨਾਲ ਹੀ ਰਿਸੈਪਸ਼ਨ ਪਾਰਟੀ ‘ਚ ਲਖਵਿੰਦਰ ਵਡਾਲੀ, ਸਪਨਾ ਚੌਧਰੀ ਨੇ ਵੀ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ਸੀ ।ਅਫਸਾਨਾ ਖਾਨ ਅਤੇ ਸਾਜ਼ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਵਿਆਹ ਨੂੰ ਲੈ ਕੇ ਚਰਚਾ ‘ਚ ਸਨ ਅਤੇ ਆਪਣੇ ਵਿਆਹ ਦੇ ਕਾਰਡ ਹਰ ਸੈਲੀਬ੍ਰੇਟੀਜ਼ ਦੇ ਘਰ-ਘਰ ਜਾ ਕੇ ਦਿੱਤੇ ਸਨ । ਅਫਸਾਨਾ ਖਾਨ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਹੁਣ ਤੱਕ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਧੱਕਾ’, ‘ਤਿੱਤਲੀਆਂ’ ਸਣੇ ਕਈ ਹਿੱਟ ਗੀਤ ਦਿੱਤੇ ਹਨ । ਜਲਦ ਹੀ ਬਾਲੀਵੁੱਡ ਦੀਆਂ ਫ਼ਿਲਮਾਂ ਲਈ ਵੀ ਗੀਤ ਗਾਉਂਦੀ ਹੋਈ ਨਜ਼ਰ ਆਏਗੀ ।
View this post on Instagram