ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਨੇ ਕਿਹਾ ‘ਨੋ ਮੌਰ ਛੜਾ’, ਵਿਆਹ ਦਾ ਵੀਡੀਓ ਕੀਤਾ ਸਾਂਝਾ
ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਨੇ ਕਿਹਾ ‘ਨੋ ਮੌਰ ਛੜਾ’, ਵਿਆਹ ਦਾ ਵੀਡੀਓ ਕੀਤਾ ਸਾਂਝਾ
ਪਰਮੀਸ਼ ਵਰਮਾ (Parmish Verma) ਅਤੇ ਗੁਰਲੇਜ ਅਖਤਰ (Gurlej Akhtar) ਦਾ ਨਵਾਂ ਗੀਤ ‘ਨੋ ਮੌਰ ਛੜਾ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਲਾਡੀ ਚਹਿਲ ਨੇ ਲਿਖੇ ਹਨ ਜਦੋਂਕਿ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਇਸ ਗੀਤ ‘ਚ ਪਰਮੀਸ਼ ਵਰਮਾ ਦੇ ਵਿਆਹ ਦੇ ਵਿਜ਼ੂਅਲਸ ਦਿਖਾਏ ਗਏ ਹਨ । ਜਿਸ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ ਸਣੇ ਕਈ ਗਾਇਕ ਨਜ਼ਰ ਆ ਰਹੇ ਹਨ । ਗੀਤ ‘ਚ ਪਰਮੀਸ਼ ਵਰਮਾ ਦੀ ਵਾਈਫ ਗੀਤ ਗਰੇਵਾਲ ਵੀ ਦਿਖਾਈ ਦੇ ਰਹੀ ਹੈ । ਦੱਸ ਦਈਏ ਕਿ ਬੀਤੇ ਦਿਨੀਂ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ ।
image From Parmish verma Song
ਹੋਰ ਪੜ੍ਹੋ : ਅਰਪਿਤਾ ਖ਼ਾਨ ਨੇ ਪਤੀ ਆਯੁਸ਼ ਸ਼ਰਮਾ ਨੂੰ ਜਨਮ ਦਿਨ ‘ਤੇ ਦਿੱਤੀ ਵਧਾਈ, ਤਸਵੀਰ ਕੀਤੀ ਸਾਂਝੀ
ਪਰਮੀਸ਼ ਵਰਮਾ ਦੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਪਹੁੰਚ ਕੇ ਖੂਬ ਰੌਣਕਾਂ ਲਗਾਈਆਂ ਸਨ । ਇਹ ਜੋੜੀ ਕਾਫੀ ਖੂਬਸੂਰਤ ਲੱਗ ਰਹੀ ਹੈ । ਪਰ ਇਸ ਵਿਆਹ ਦੇ ਦੌਰਾਨ ਸ਼ੈਰੀ ਮਾਨ ਕਾਫੀ ਨਰਾਜ਼ ਹੋ ਗਏ ਸਨ ।
image From Parmish verma Song
ਉਨ੍ਹਾਂ ਦਾ ਕਹਿਣਾ ਸੀ ਕਿ ਵਿਆਹ ‘ਚ ਉਨ੍ਹਾਂ ਦੀ ਆਉ ਭਗਤ ਨਹੀਂ ਹੋਈ ਅਤੇ ਉਨ੍ਹਾਂ ਦਾ ਮੋਬਾਈਲ ਫੋਨ ਸਕਿਓਰਿਟੀ ਗਾਰਡ ਨੇ ਰੱਖਵਾ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਲਾਈਵ ਹੋ ਕੇ ਪਰਮੀਸ਼ ਵਰਮਾ ਦੇ ਨਾਲ ਆਪਣੀ ਨਰਾਜ਼ਗੀ ਜਤਾਈ ਸੀ । ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਤੋਂ ਇਲਾਵਾ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ਰੌਕੀ ਮੈਂਟਲ, ਸਿੰਘਮ, ਜਿੰਦੇ ਮੇਰੀਏ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਗੀਤਾਂ ਦੇ ਨਾਲ-ਨਾਲ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
