
ਅਜੇ ਦੇਵਗਨ (Ajay Devgn) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਭੋਲਾ’ ਨੂੰ ਲੈ ਕੇ ਚਰਚਾ ‘ਚ ਹਨ । ਜਿਸ ਦਾ ਟੀਜ਼ਰ ਵੀ ਬੀਤੇ ਦਿਨੀਂ ਰਿਲੀਜ਼ ਹੋਇਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਦ੍ਰਿਸ਼ਯਮ-2’ ਵੀ ਦਰਸ਼ਕਾਂ ‘ਚ ਚਰਚਾ ਦਾ ਵਿਸ਼ਾ ਬਣੀ ਰਹੀ । ਅਜੇ ਦੇਵਗਨ ਆਪਣੀ ਫ਼ਿਲਮ ‘ਭੋਲਾ’ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ । ਹਾਲਾਂਕਿ ਉਹ ਸੋਸ਼ਲ ਮੀਡੀਆ ‘ਤੇ ਬਹੁਤ ਘੱਟ ਸਰਗਰਮ ਰਹਿੰਦੇ ਹਨ, ਪਰ ਉਨ੍ਹਾਂ ਦੇ ਵੀਡੀਓਜ਼ ਅਕਸਰ ਹੀ ਵਾਇਰਲ ਹੁੰਦੇ ਰਹਿੰਦੇ ਹਨ ।

ਹੋਰ ਪੜ੍ਹੋ : ਅਦਾਕਾਰਾ ਕਿਮੀ ਵਰਮਾ ਦੇ ਭਰਾ ਦੀ ਫ਼ਿਲਮ ‘ਨਿਸ਼ਾਨਾ’ ਜਲਦ ਹੋਣ ਜਾ ਰਹੀ ਰਿਲੀਜ਼, ਅਦਾਕਾਰਾ ਨੇ ਸਾਂਝੀ ਕੀਤੀ ਜਾਣਕਾਰੀ
ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰ ਆਪਣੇ ਛੋਟੇ ਜਿਹੇ ਫੈਨ ਦੇ ਨਾਲ ਨਜ਼ਰ ਆ ਰਹੇ ਹਨ । ਉਨ੍ਹਾਂ ਦਾ ਇਹ ਛੋਟਾ ਜਿਹਾ ਫੈਨ ਪੁਲਿਸ ਦੀ ਵਰਦੀ ‘ਚ ਨਜ਼ਰ ਆ ਰਿਹਾ ਹੈ ਅਤੇ ਸਿੰਘਮ ਸਟਾਈਲ ‘ਚ ਆਪਣੇ ਪ੍ਰਸ਼ੰਸਕ ਨੂੰ ਵੇਖ ਕੇ ਅਜੇ ਦੇਵਗਨ ਵੀ ਕਾਫੀ ਖੁਸ਼ ਦਿਖਾਈ ਦਿੱਤੇ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਦੱਸਿਆ ਕਰਮਜੀਤ ਅਨਮੋਲ ਫਿਸ਼ ਦੀ ਥਾਂ ਖਾ ਗਏ ਸੱਪ, ਵੇਖੋ ਵੀਡੀਓ
ਉਨ੍ਹਾਂ ਨੇ ਨਾ ਸਿਰਫ਼ ਆਪਣੇ ਇਸ ਪ੍ਰਸ਼ੰਸਕ ਦੇ ਨਾਲ ਤਸਵੀਰਾਂ ਖਿਚਵਾਈਆਂ, ਬਲਕਿ ਉਸ ਦੇ ਨਾਲ ਲਾਡ ਵੀ ਲਡਾਇਆ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਅਜੇ ਦੇਵਗਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀ ਫ਼ਿਲਮ 'ਦ੍ਰਿਸ਼ਯਮ' ਅਤੇ ਹੁਣ 'ਦ੍ਰਿਸ਼ਯਮ-2' ਨੂੰ ਵੀ ਕਾਫੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
View this post on Instagram