
ਐਮੀ ਵਿਰਕ (Ammy Virk) ਅਤੇ ਗੁੱਗੂ ਗਿੱਲ (Guggu Gill) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਐਮੀ ਵਿਰਕ ਅਤੇ ਗੁੁੱਗੂ ਗਿੱਲ ਭੰਗੜਾ (Bhangra) ਪਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਹਾਲ ਹੀ ‘ਚ ਐਮੀ ਵਿਰਕ ਦੇ ਆਏ ਗੀਤ ‘ਤੇਰੀ ਜੱਟੀ’ ‘ਤੇ ਨੱਚਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਮਸ਼ਹੂਰ ਗੀਤਕਾਰ ਦੇਵ ਥਰੀਕੇਵਾਲਾ ਦਾ ਦਿਹਾਂਤ, ਕਰਮਜੀਤ ਅਨਮੋਲ ਸਣੇ ਕਈ ਗਾਇਕਾਂ ਨੇ ਦਿੱਤੀ ਸ਼ਰਧਾਂਜਲੀ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ ਜਾਂ ਫਿਰ ਕਾਮਿਕ । ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ । ਗੁੱਗੂ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੰਡਸਟਰੀ ‘ਚ ਕਈ ਦਹਾਕੇ ਤੋਂ ਰਾਜ ਕਰਦੇ ਆ ਰਹੇ ਹਨ । ਉਨ੍ਹਾਂ ਦੇ ਵੱਲੋਂ ਨਿਭਾਏ ਗਏ ਹਰ ਕਿਰਦਾਰ ਨੂੰ ਪਸੰਦ ਕੀਤਾ ਜਾਂਦਾ ਹੈ ।
View this post on Instagram