
ਐਮੀ ਵਿਰਕ (Ammy Virk) ਨੇ ਰਣਵੀਰ ਸਿੰਘ (Ranveer Singh) ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਸ ਦੇ ਨਾਲ ਹੀ ਅਦਾਕਾਰ ਨੇ ਰਣਵੀਰ ਸਿੰਘ ਲਈ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਵੀ ਕੀਤਾ ਹੈ । ਅਦਾਕਾਰ ਨੇ ਕੈਪਸ਼ਨ ‘ਚ ਲਿਖਿਆ ‘ਭਾਜੀ ਆਈ ਲਵ ਯੂ’ ਜਿਸ ਤੋਂ ਬਾਅਦ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵੇਂ ਅਦਾਕਾਰ ਫ਼ਿਲਮ ‘83’ ‘ਚ ਇੱਕਠੇ ਨਜ਼ਰ ਆਏ ਸਨ ।

ਹੋਰ ਪੜ੍ਹੋ : ਪੰਜਾਬੀ ਮਾਡਲ ਕਮਲ ਖੰਗੂੜਾ ਫ਼ਿਲਮਾਂ ‘ਚ ਕਰਨ ਜਾ ਰਹੀ ਡੈਬਿਊ, ਫ਼ਿਲਮ ਦਾ ਪੋਸਟਰ ਕੀਤਾ ਸਾਂਝਾ
ਹੁਣ ਦੋਵਾਂ ਕਲਾਕਾਰਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਦੋਵੇਂ ਮੁੜ ਤੋਂ ਕੁਝ ਨਵਾਂ ਲੈ ਕੇ ਆ ਰਹੇ ਹਨ ? ਇਹ ਤਾਂ ਇਹ ਦੋਵੇਂ ਕਲਾਕਾਰ ਹੀ ਸਪੱਸ਼ਟ ਕਰ ਸਕਦੇ ਹਨ । ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।
ਜਿਸ ‘ਚ ਕੁਝ ਸਮਾਂ ਪਹਿਲਾਂ ਸਰਗੁਨ ਮਹਿਤਾ ਦੇ ਨਾਲ ਆਈ ਫ਼ਿਲਮ ‘ਸੌਂਕਣ ਸੌਂਕਣੇ’ ਵੀ ਸ਼ਾਮਿਲ ਹੈ । ਇਸ ਫ਼ਿਲਮ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਤੇ ਬਾਕਸ ਆਫ਼ਿਸ ‘ਤੇ ਵਧੀਆ ਕਲੈਕਸ਼ਨ ਕੀਤਾ ਸੀ । ਫ਼ਿਲਮ ‘ਚ ਨਿਮਰਤ ਖਹਿਰਾ ਵੀ ਨਜ਼ਰ ਆਏ ਸਨ ।

ਇਸ ਤੋਂ ਇਲਾਵਾ ਉਨ੍ਹਾਂ ਨੇ ‘ਕਿਸਮਤ’, ‘ਕਿਸਮਤ ੨’, ‘ਸੁਫ਼ਨਾ’ ਸਣੇ ਹੋਰ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਰਣਵੀਰ ਸਿੰਘ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਹਨ ਅਤੇ ਉਨ੍ਹਾਂ ਨੇ ਵੀ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
View this post on Instagram