ਅੰਮ੍ਰਿਤ ਮਾਨ ਨੇ ਸਾਂਝੀ ਕੀਤੀ ਸਿੱਧੂ ਮੂਸੇਵਾਲਾ ਦੇ ਨਾਲ ਤਸਵੀਰ, ਕਿਹਾ ‘ਕੁਝ ਲਿਖਣ ਦਾ ਦਿਲ ਨਹੀਂ ਕਰ ਰਿਹਾ, ਤੇਰੀ ਯਾਦ ਆ ਰਹੀ ਸੀ ਜੱਟਾ’

written by Shaminder | August 03, 2022 03:38pm

ਅੰਮ੍ਰਿਤ ਮਾਨ (Amrit Maan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅੰਮ੍ਰਿਤ ਮਾਨ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਲੈ ਕੇ ਭਾਵੁਕ ਹੋ ਗਏ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਕੁਝ ਲਿਖਣ ਦਾ ਦਿਲ ਨਹੀਂ ਕਰ ਰਿਹਾ. ਤੇਰੀ ਯਾਦ ਆ ਰਹੀ ਸੀ ਜੱਟਾ’।ਸਿੱਧੂ ਮੂਸੇਵਾਲਾ ਅਤੇ ਅੰਮ੍ਰਿਤ ਮਾਨ ਵਧੀਆ ਦੋਸਤ ਸਨ ।

Image Source: Instagram

ਹੋਰ ਪੜ੍ਹੋ : ਅੰਮ੍ਰਿਤ ਮਾਨ ਨੇ ਸਾਂਝਾ ਕੀਤਾ ਆਪਣੀ ਬਜ਼ੁਰਗ ਫੈਨ ਦੇ ਨਾਲ ਵੀਡੀਓ ਕਿਹਾ ‘ਇਹ ਅਸੀਸਾਂ ਹੀ ਤੋਰੀ ਫਿਰਦੀਆਂ ਨੇ’

ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਅੰਮ੍ਰਿਤ ਮਾਨ ਵੀ ਪੂਰੀ ਤਰ੍ਹਾਂ ਟੁੱਟ ਗਏ ਹਨ । ਉਹ ਅਕਸਰ ਆਪਣੇ ਦੋਸਤ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ । ਸਿੱਧੂ ਮੂਸੇਵਾਲਾ ਦਾ ਦਿਹਾਂਤ ਬੀਤੀ ੨੯ ਮਈ ਨੂੰ ਹੋ ਗਿਆ ਸੀ । ਕੁਝ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਦਾ ਕਤਲ ਗੋਲੀਆਂ ਮਾਰ ਕੇ ਕਰ ਦਿੱਤਾ ਸੀ ।

ਹੋਰ ਪੜ੍ਹੋ : ਅੰਮ੍ਰਿਤ ਮਾਨ ਆਪਣੇ ਪਰਿਵਾਰ ਦੀ ਤਸਵੀਰ ਸਾਂਝੀ ਕਰ ਹੋਏ ਭਾਵੁਕ, ਕਿਹਾ ‘ਮੰਮੀ ਵੀ ਚਲੇ ਗਏ, ਦਾਦੀ ਵੀ ਚਲੇ ਗਏ, ਪਤਾ ਨਹੀਂ ਕਿਹੜੇ ਜਨਮ ‘ਚ ਇੱਕਠੇ ਹੋਵਾਂਗੇ’

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਹੁਣ ਤੱਕ ਪੁਲਿਸ ਕਈ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ।ਸਿੱਧੂ ਮੁਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਦੇਸ਼ ਅਤੇ ਦੁਨੀਆ ‘ਚ ਆਪਣੀ ਗਾਇਕੀ ਦੇ ਨਾਲ ਬਹੁਤ ਹੀ ਘੱਟ ਸਮੇਂ ‘ਚ ਆਪਣੀ ਪਛਾਣ ਬਣਾਈ ਸੀ । ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਪੂਰੀ ਦੁਨੀਆ ‘ਤੇ ਛਾਇਆ ਹੋਇਆ ਹੈ ।

Image Source: Instagram

ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਛਾਏ ਹੋਏ ਹਨ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ਆਇਆ ਹੈ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।

You may also like