
ਅਦਾਕਾਰ ਅਰਜੁਨ ਕਪੂਰ ਜੋ ਕਿ ਕੋਰੋਨਾ ਵਾਇਰਸ ਦੇ ਨਾਲ ਜੂਝ ਰਹੇ ਸਨ । ਹੁਣ ਇਸ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ । ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਲੰਮੀ ਚੌੜੀ ਪੋਸਟ ਪਾ ਕੇ ਦਿੱਤੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਬੀਐੱਮਸੀ ਅਤੇ ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕੀਤਾ ਹੈ, ਜਿਨ੍ਹਾਂ ਦੀਆਂ ਦੁਆਵਾਂ ਦੀ ਬਦੌਲਤ ਉਹ ਠੀਕ ਹੋਏ ਹਨ ।

ਅਭਿਨੇਤਾ ਅਰਜੁਨ ਕਪੂਰ ਕਰੀਬ ਇਕ ਮਹੀਨੇ ਤੋਂ ਬਾਅਦ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਉੱਭਰ ਗਏ ਹਨ। ਉਨ੍ਹਾਂ ਬੁੱਧਵਾਰ ਨੂੰ ਇੰਸਟਾਗ੍ਰਾਮ 'ਤੇ ਆਪਣੇ ਸਿਤਹਮੰਦ ਹੋਣ ਦੀ ਜਾਣਕਾਰੀ ਦਿੱਤੀ।
ਹੋਰ ਪੜ੍ਹੋ: ਅਰਜੁਨ ਕਪੂਰ ਤੋਂ ਬਾਅਦ ਉਨ੍ਹਾਂ ਦੀ ਪ੍ਰੇਮਿਕਾ ਨੂੰ ਵੀ ਹੋਇਆ ਕੋਰੋਨਾ

ਅਰਜੁਨ ਨੇ ਲਿਖਿਆ ਹੈ, 'ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਮੇਰਾ ਕੋਰੋਨਾ ਵਾਇਰਸ ਟੈਸਟ ਨੈਗੇਟਿਵ ਆਇਆ ਹੈ। ਮੈਂ ਪੂਰੀ ਤਰ੍ਹਾਂ ਨਾਲ ਠੀਕ ਹਾਂ ਅਤੇ ਕੰਮ 'ਤੇ ਪਰਤਣ ਲਈ ਉਤਸ਼ਾਹਿਤ ਹਾਂ।'

ਨਾਲ ਹੀ ਲਿਖਿਆ ਕਿ ਇਹ ਵਾਇਰਸ ਖ਼ਤਰਨਾਕ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਵੋ। ਅਰਜੁਨ 6 ਸਤੰਬਰ ਨੂੰ ਕੋਰੋਨਾ ਨਾਲ ਇਨਫੈਕਟਿਡ ਹੋਏ ਸਨ। ਉਸੇ ਦੌਰਾਨ ਉਨ੍ਹਾਂ ਦੀ ਗਰਲਫ੍ਰੈਂਡ ਮਲਾਇਕਾ ਅਰੋੜਾ ਵੀ ਕੋਰੋਨਾ ਨਾਲ ਇਨਫੈਕਟਿਡ ਹੋਈ ਸੀ ਪਰ ਕੁਝ ਦਿਨ ਪਹਿਲਾਂ ਉਹ ਕੁਆਰੰਟਾਈਨ ਤੋਂ ਬਾਹਰ ਆ ਗਈ ਸੀ ।