ਬੱਬੂ ਮਾਨ ਨੇ ਆਪਣੇ ਵਿਰੋਧੀਆਂ ਨੂੰ ਮੁੜ ਤੋਂ ਦਿੱਤਾ ਜਵਾਬ, ਕਿਹਾ ‘ਮੈਨੂੰ ਨਿੰਦ ਕੇ ਕਿਹੜਾ ਕਰਜ਼ਾ ਲਹਿ ਜਾਉ’, ਵੇਖੋ ਵਾਇਰਲ ਵੀਡੀਓ

written by Shaminder | July 05, 2022

ਬੱਬੂ ਮਾਨ  (Babbu Maan) ਨੇ ਆਪਣੀ ਸ਼ਾਇਰੀ ਦੇ ਨਾਲ ਇੱਕ ਵਾਰ ਮੁੜ ਤੋਂ ਆਪਣੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ । ਬੱਬੂ ਮਾਨ ਨੇ ਲਾਈਵ ਸ਼ੋਅ ਦੇ ਦੌਰਾਨ ਆਪਣੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ । ਜਿਸ ‘ਚ ਬੱਬੂ ਮਾਨ ਆਪਣੇ ਸ਼ਾਇਰਾਨਾ ਅੰਦਾਜ਼ ‘ਚ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਹੋਏ ਕਹਿ ਰਹੇ ਹਨ ਕਿ ਮੈਨੂੰ ਨਿੰਦ ਕੇ ਕਿਹੜਾ ਕਰਜ਼ਾ ਲਹਿ ਜਾਉ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ‘ਮੇਰੇ ਬਾਰੇ ਬੋਲਣ ਦਾ ਅਧਿਕਾਰ ਸਭ ਨੂੰ ਹੈ ।

Babbu Maan,, image from instagram

ਹੋਰ ਪੜ੍ਹੋ : ਐੱਸਵਾਈਐੱਲ ਗੀਤ ਨੂੰ ਲੈ ਕੇ ਹੋ ਰਹੇ ਵਿਰੋਧ ਤੋਂ ਬਾਅਦ ਬੱਬੂ ਮਾਨ ਨੇ ਫੇਸਬੁੱਕੀ ਵਿਦਵਾਨਾਂ ਨੂੰ ਦਿੱਤਾ ਠੋਕਵਾਂ ਜਵਾਬ

ਇਸ ਤੋਂ ਇਲਾਵਾ ਇਸ ਵੀਡੀਓ ‘ਚ ਉਹ ਹੋਰ ਵੀ ਬਹੁਤ ਕੁਝ ਬੋਲਦੇ ਸੁਣਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਦੱਸ ਦਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਰਿਲੀਜ਼ ਹੋਇਆ ਸੀ ।

Babbu Maan ,, image From instagram

ਹੋਰ ਪੜ੍ਹੋ : ਬੱਬੂ ਮਾਨ ਨੇ ਝੋਨਾ ਲਾ ਰਹੇ ਅਪਾਹਿਜ ਵਿਅਕਤੀ ਦੀ ਤਸਵੀਰ ਸਾਂਝੀ ਕੀਤੀ, ਇਸ ਸ਼ਖਸ ਲਈ ਆਖੀ ਇਹ ਗੱਲ

ਇਸ ਗੀਤ ਤੋਂ ਬਾਅਦ ਲੋਕਾਂ ਦੇ ਨਿਸ਼ਾਨੇ ‘ਤੇ ਬੱਬੂ ਮਾਨ ਆ ਗਏ ਅਤੇ ਲੋਕਾਂ ਵੱਲੋਂ ਉਨ੍ਹਾਂੑ ਨੂੰ ਲਗਾਤਾਰ ਟਰੋਲ ਕੀਤਾ ਜਾ ਰਿਹਾ ਹੈ । ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਲੰਮੇ ਅਰਸੇ ਤੋਂ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ।

Babbu Maan,. image From instagram

ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਨੇਕਾਂ ਹੀ ਹਿੱਟ ਗੀਤ ਗਾਏ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸੋਸ਼ਲ ਮੀਡੀਆ ‘ਤੇ ਅਕਸਰ ਬੱਬੂ ਮਾਨ ਦੇ ਵੀਡੀਓਜ਼ ਵਾਇਰਲ ਹੁੰਦੇ ਰਹਿੰਦੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲਵਿੰਗ ਹੈ ।

You may also like