ਭਾਰਤੀ ਸਿੰਘ ਨੇ ਸ਼ੇਅਰ ਕੀਤੀਆਂ ਪੁੱਤਰ ਦੀਆਂ ਕਿਊਟ ਤਸਵੀਰਾਂ, ਹਰ ਕਿਸੇ ਨੂੰ ਆ ਰਹੀਆਂ ਪਸੰਦ

written by Shaminder | July 27, 2022

ਭਾਰਤੀ ਸਿੰਘ (Bharti singh)  ਅਕਸਰ ਆਪਣੇ ਪੁੱਤਰ (Son)ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਬੇਟੇ ਦੀ ਬਹੁਤ ਹੀ ਕਿਊਟ ਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇੱਕ ਤਸਵੀਰ ‘ਚ ਉਸ ਨੇ ਆਪਣੇ ਬੇਟੇ ਦਾ ਮੇਕਅੱਪ ਕੀਤਾ ਹੋਇਆ ਹੈ ।ਇਸ ਵੀਡੀਓ ਦੇ ਬੈਕਗਰਾਊਂਡ ‘ਚ ‘ਮੇਰਾ ਨਾਮ ਜੋਕਰ’ ਦਾ ਗੀਤ ਚੱਲ ਰਿਹਾ ਹੈ ।

Another FIR registered against Bharti Singh for hurting sentiments of Sikh community

ਹੋਰ ਪੜ੍ਹੋ : ਭਾਰਤੀ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਘੱਟ ਗਿਣਤੀ ਕਮਿਸ਼ਨ ਨੇ ਲਿਆ ਕਰੜਾ ਨੋਟਿਸ

ਜਦੋਂਕਿ ਇੰਸਟਾਗ੍ਰਾਮ ਸਟੋਰੀ ‘ਚ ਉਸ ਨੇ ਆਪਣੇ ਪੁੱੱਤਰ ਦੇ ਨਾਲ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਉਸ ਦੇ ਬੇਟੇ ਦਾ ਕਿਊਟ ਵੀਡੀਓ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।ਇਸ ਤੋਂ ਪਹਿਲਾਂ ਭਾਰਤੀ ਸਿੰਘ ਨੇ ਆਪਣੇ ਬੇਟੇ ਦੇ ਨਾਲ ਫੋਟੋ ਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।

ਹੋਰ ਪੜ੍ਹੋ : ਦਾੜ੍ਹੀ, ਮੁੱਛਾਂ ਬਾਰੇ ਟਿੱਪਣੀ ਕਰਨ ਤੋਂ ਬਾਅਦ ਭਾਰਤੀ ਸਿੰਘ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ

ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਭਾਰਤੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਭਾਰਤੀ ਸਿੰਘ ਨੇ ਕਈ ਸ਼ੋਅ ਨੂੰ ਹੋਸਟ ਕਰਦੀ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਕਪਿਲ ਸ਼ਰਮਾ ਦੇ ਸ਼ੋਅ ‘ਚ ਵੀ ਉਹ ਕੰਮ ਕਰਦੀ ਨਜ਼ਰ ਆਉਂਦੀ ਹੈ ।

ਉਸ ਦੇ ਲੱਲੀ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਭਾਰਤੀ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦੀ ਰਹਿਣ ਵਾਲੀ ਭਾਰਤੀ ਸਿੰਘ ਨੇ ਮੁੰਬਈ ‘ਚ ਆਪਣੇ ਕੰਮ ਦੇ ਨਾਲ ਦਰਸ਼ਕਾਂ ‘ਚ ਖਾਸ ਪਛਾਣ ਬਣਾਈ ਹੈ । ਉਸ ਨੇ ਗੁਜਰਾਤੀ ਮੂਲ ਦੇ ਹਰਸ਼ ਲਿੰਬਾਚਿਆ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ ।

 

View this post on Instagram

 

A post shared by Bharti Singh (@bharti.laughterqueen)

You may also like