ਗਾਇਕ ਸੁਖਵਿੰਦਰ ਸੁੱਖੀ ਨੂੰ ਵੱਡਾ ਸਦਮਾ, ਪਰਿਵਾਰ ਦੇ ਇਸ ਮੈਂਬਰ ਦਾ ਦਿਹਾਂਤ

written by Shaminder | January 27, 2022

ਗਾਇਕ ਸੁਖਵਿੰਦਰ ਸੁੱਖੀ (Sukhwinder Sukhi)  ਨੂੰ ਵੱਡਾ ਸਦਮਾ ਲੱਗਿਆ ਹੈ । ਉਨ੍ਹਾਂ ਦੇ ਪਰਿਵਾਰ ‘ਚ ਕਿਸੇ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸੁਖਵਿੰਦਰ ਸੁੱਖੀ ਨੇ ਲਿਖਿਆ ਕਿ ‘ਬਹੁਤ ਦੁੱਖ ਦੀ ਖ਼ਬਰ ਹੈ ਕਿ ਮੇਰੇ ਬ੍ਰਦਰ-ਇਨ-ਲਾਅ (Brother in Law) ਸਰਦਾਰ ਸੁਖਬੀਰ ਸਿੰਘ ਬਾਜਵਾ ਦੇ ਹੋਣਹਾਰ ਸਪੁਤਰ (Son) ਸਾਡੇ ਸਭ ਦੇ ਹਰਮਨ ਪਿਆਰੇ (Doctor Jaissie Bajwa)ਸਾਨੂੰ ਸਭ ਨੂੰ ਸਦੀਵੀ ਵਿਛੋੜਾ ਦੇ ਗਏ ਹਨ । ਪਰਮਾਤਮਾ ਉਸਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਅਤੇ ਸਾਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

sukhwinder sukhi shared post image From FB page

ਹੋਰ ਪੜ੍ਹੋ : ਆਂਵਲਾ ਸਿਹਤ ਦੇ ਲਈ ਹੈ ਬਹੁਤ ਹੀ ਲਾਭਦਾਇਕ, ਕਈ ਬੀਮਾਰੀਆਂ ‘ਚ ਮਿਲਦੀ ਹੈ ਰਾਹਤ

ਸੁਖਵਿੰਦਰ ਸੁੱਖੀ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਦੁੱਖ ਜਤਾਇਆ ਜਾ ਰਿਹਾ ਹੈ ।ਪ੍ਰਸ਼ੰਸਕਾਂ ਦੇ ਵੱਲੋਂ ਵੀ ਦੁੱਖ ਦੀ ਇਸ ਘੜੀ ‘ਚ ਉਨ੍ਹਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ । ਇਸ ਮੰਦਭਾਗੀ ਖਬਰ ਨੇ ਉਨ੍ਹਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

sukhwinder sukhi ,,,,

ਸੁਖਵਿੰਦਰ ਸੁੱਖੀ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਜਲਦ ਹੀ ਆਪਣੀ ਫ਼ਿਲਮ ਦੇ ਨਾਲ ਵੀ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ ।ਸੁਖਵਿੰਦਰ ਸੁੱਖੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਇਸ ਦੇ ਨਾਲ ਹੀ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਵੀ ਸਾਂਝੀਆਂ ਕਰਦੇ ਹਨ । ਕੁਝ ਸਮਾਂ ਪਹਿਲਾਂ ਉਹ ਪੁਖਰਾਜ ਭੱਲਾ ਦੇ ਵਿਆਹ ‘ਚ ਰੌਣਕਾਂ ਲਗਾਉਂਦੇ ਨਜ਼ਰ ਆਏ ਸਨ ।

You may also like