ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਜਤਾਇਆ ਦੁੱਖ, ਕਿਹਾ ‘ਵਾਹਿਗੁਰੂ ਪਰਿਵਾਰ ਨੂੰ ਦੁੱਖ ਦੀ ਘੜੀ ‘ਚ ਬਲ ਬਖਸ਼ਣ’

written by Shaminder | May 30, 2022

ਸਿੱਧੂ ਮੂਸੇਵਾਲਾ (Sidhu Moosewala)  ਦੇ ਦਿਹਾਂਤ ‘ਤੇ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਬਾਲੀਵੁੱਡ ਅਦਾਕਾਰ ਸੰਜੇ ਦੱਤ (Sanjay Dutt) ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ‘ਸਿੱਧੂ ਮੂਸੇਵਾਲਾ ਬਾਰੇ ਸੁਣ ਕੇ ਹੈਰਾਨੀ ਅਤੇ ਦੁੱਖ ਹੋਇਆ, ਇੱਕ ਮਹਾਨ ਪ੍ਰਤਿਭਾ ਬਹੁਤ ਜਲਦੀ ਖਤਮ ਹੋ ਗਈ ।

Sidhu-Moosewala

ਹੋਰ ਪੜ੍ਹੋ : ਇਤਫ਼ਾਕ ! ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਲੱਭਿਆ ਉਨ੍ਹਾਂ ਦੇ ਗੀਤ 295 ਤੇ ਉਨ੍ਹਾਂ ਦੀ ਮੌਤ ਦੀ ਤਰੀਕ ‘ਚ ਕਨੈਕਸ਼ਨ

ਵਾਹਿਗੁਰੂ ਉਨ੍ਹਾਂ ਦੇ ਪਰਿਵਾਰ, ਚਾਹੁਣ ਵਾਲਿਆਂ ਨੂੰ ਇਸ ਦੁੱਖ ਦੀ ਘੜੀ ‘ਚ ਬਲ ਬਖਸ਼ਣ’ । ਸੰਜੇ ਦੱਤ ਵੱਲੋਂ ਕੀਤੇ ਗਏ ਇਸ ਟਵੀਟ ਤੋਂ ਬਾਅਦ ਹਰ ਕੋਈ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾ ਰਿਹਾ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਸੰਜੇ ਦੱਤ ਦੀ ਜ਼ਿੰਦਗੀ ਤੋਂ ਪ੍ਰੇਰਿਤ ਹੋ ਕੇ ਇੱਕ ਗੀਤ ਵੀ ਗਾਇਆ ਸੀ ।

Sidhu-Moosewala , image From instagram

ਹੋਰ ਪੜ੍ਹੋ : ‘ਮਾਂ ਪਿਓ ਦੇ ਹੁੰਦਿਆਂ, ਪੁੱਤ ਦਾ ਤੁਰ ਜਾਣਾ ਇਸ ਤੋਂ ਵੱਡਾ ਕੋਈ ਹੋਰ ਦੁੱਖ ਨਹੀਂ’, ਜਸਵਿੰਦਰ ਭੱਲਾ ਨੇ ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਜਿਸ ‘ਚ ਦੇ ਬੋਲ ਕੁਝ ਇਸ ਤਰ੍ਹਾਂ ਸਨ ‘ਜੱਟ ਉਤੇ ਕੇਸ ਜਿਹੜਾ ਸੰਜੇ ਦੱਤ ‘ਤੇ’ । ਸੰਜੇ ਦੱਤ ਤੋਂ ਇਲਾਵਾ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਦੁੱਖ ਜਤਾਇਆ ਹੈ । ਸਿੱਧੂ ਮੂਸੇਵਾਲਾ ਇੱਕ ਅਜਿਹੇ ਗਾਇਕ ਸਨ । ਜਿਨ੍ਹਾਂ ਦੇ ਗੀਤਾਂ ਦਾ ਇੰਤਜ਼ਾਰ ਉਨ੍ਹਾਂ ਦੇ ਪ੍ਰਸ਼ੰਸਕ ਬੜੀ ਹੀ ਬੇਸਬਰੀ ਦੇ ਨਾਲ ਕਰਦੇ ਸਨ ।

sanjay Dutt tweet-

ਪਰ ਸਿੱਧੂ ਮੂਸੇਵਾਲਾ ਦੀ ਅਚਾਨਕ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਮਾਨਸਾ ਸਥਿਤ ਉਸ ਦੇ ਪਿੰਡ ‘ਚ ਮਾਤਮ ਦਾ ਮਾਹੌਲ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣਾ ਇੱਕ ਆਲੀਸ਼ਾਨ ਘਰ ਬਣਵਾਇਆ ਸੀ ਜਿਸ ਦਾ ਕੰਮ ਹਾਲੇ ਵੀ ਚੱਲ ਰਿਹਾ ਹੈ, ਪਰ ਇਸ ਨਵੇਂ ਘਰ ‘ਚ ਸ਼ਿਫਟ ਹੋਣ ਤੋਂ ਪਹਿਲਾਂ ਹੀ ਗਾਇਕ ਇਸ ਦੁਨੀਆ ਤੋਂ ਰੁਖਸਤ ਹੋ ਗਿਆ ਹੈ ।

You may also like