ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਲਿਲੀ ਸਿੰਘ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚ ਕੇ ਇਸ ਤਰ੍ਹਾਂ ਮਸਤੀ ਕਰਦੀਆਂ ਆਈਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਲਿਲੀ ਸਿੰਘ ਦਿਲਜੀਤ ਦੋਸਾਂਝ ਦੇ ਸ਼ੋਅ ‘ਚ ਪਹੁੰਚ ਕੇ ਇਸ ਤਰ੍ਹਾਂ ਮਸਤੀ ਕਰਦੀਆਂ ਆਈਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਦਿਲਜੀਤ ਦੋਸਾਂਝ (Diljit Dosanjh) ਏਨੀਂ ਦਿਨੀਂ ਵਿਦੇਸ਼ ‘ਚ ਆਪਣੇ ਸ਼ੋਅਜ਼ ਕਰ ਰਹੇ ਹਨ । ਗਾਇਕ ਦੇ ਸ਼ੋਅ ਦਾ ਅਨੰਦ ਮਾਨਣ ਦੇ ਲਈ ਵੱਡੀਆਂ ਵੱਡੀਆਂ ਹਸਤੀਆਂ ਪਹੁੰਚ ਰਹੀਆਂ ਹਨ । ਸੋਸ਼ਲ ਮੀਡੀਆ ‘ਤੇ ਕੁਝ ਵੀਡੀਓਜ਼ ਵਾਇਰਲ ਹੋ ਰਹੇ ਹਨ । ਜਿਸ ‘ਚ ਤੁਸੀਂ ਪ੍ਰਿਯੰਕਾ ਚੋਪੜਾ ਅਤੇ ਕੈਨੇਡੀਅਨ ਕਾਮੇਡੀਅਨ ਲਿਲੀ ਸਿੰਘ ਨੂੰ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਅਨੰਦ ਮਾਣਦੇ ਵੇਖ ਸਕਦੇ ਹੋ ।
image From instagram
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਸ਼ਾਪਿੰਗ ਮਾਲ ‘ਚ ਮਸਤੀ ਕਰਦੇ ਆ ਰਹੇ ਨਜ਼ਰ
ਇਸ ਸ਼ੋਅ ‘ਚ ਵੱਡੀ ਗਿਣਤੀ ‘ਚ ਗਾਇਕ ਦੇ ਪ੍ਰਸ਼ੰਸਕ ਵੀ ਸ਼ੋਅ ਨੂੰ ਇਨਜੁਆਏ ਕਰਦੇ ਹੋਏ ਵਿਖਾਈ ਦੇ ਰਹੇ ਹਨ । ਲਿਲੀ ਸਿੰਘ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉਹ ਵਿਦੇਸ਼ ‘ਚ ਪਰਫਾਰਮ ਕਰ ਰਹੇ ਹਨ ਅਤੇ ਆਪਣੇ ਸ਼ੋਅ ਦੇ ਦੌਰਾਨ ਉਹ ਖੂਬ ਰੌਣਕਾਂ ਲਗਾ ਰਹੇ ਹਨ ।

ਦਿਲਜੀਤ ਦੋਸ਼ਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।‘ਹੌਂਸਲਾ ਰੱਖ’ ਆਈ ਸੀ ।
image From instagram
ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਹਿਨਾਜ਼ ਗਿੱਲ ਨਜ਼ਰ ਆਈ ਸੀ । ਜਲਦ ਹੀ ਉਹ ਨਿਮਰਤ ਖਹਿਰਾ ਦੇ ਨਾਲ ਫ਼ਿਲਮ ਜੋੜੀ ‘ਚ ਵੀ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਉਹ ਜਲਦ ਹੀ ਪੰਜਾਬ ਦੀ ਗਾਇਕ ਜੋੜੀ ਅਮਰਜੋਤ ਅਤੇ ਅਮਰ ਸਿੰਘ ਚਮਕੀਲਾ ‘ਤੇ ਇਮਤਿਆਜ਼ ਅਲੀ ਵੱਲੋਂ ਬਣਾਈ ਜਾਣ ਵਾਲੀ ਫ਼ਿਲਮ ‘ਚ ਵੀ ਅਦਾਕਾਰੀ ਕਰਦੇ ਹੋਏ ਵਿਖਾਈ ਦੇਣਗੇ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
