ਸਿੱਧੂ ਮੂਸੇਵਾਲਾ ਨੇ ਆਪਣੇ ਅਲੋਚਕਾਂ ਨੂੰ ਦਿੱਤਾ ਠੋਕਵਾਂ ਜਵਾਬ, ਦੇਖੋ ਵੀਡਿਓ 

written by Rupinder Kaler | January 30, 2019

ਸਿੱਧੂ ਮੂਸੇਵਾਲਾ ਆਪਣੇ ਗਾਣਿਆਂ ਨੂੰ ਲੈ ਕੇ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ । ਏਨੀਂ ਦਿਨੀਂ ਵੀ ਉਹ ਆਪਣੇ ਨਵੇਂ ਗਾਣੇ ਰਸ਼ੀਅਨ ਟੈਂਕ ਨੂੰ ਲੈ ਕੇ ਚਰਚਾ ਵਿੱਚ ਹਨ । ਇਸ ਗਾਣੇ ਨੂੰ ਲੈ ਕੇ ਉਹਨਾਂ ਦੀ ਸੋਸ਼ਲ ਮੀਡੀਆ 'ਤੇ ਕਾਫੀ ਅਲੋਚਨਾ ਹੋ ਰਹੀ ਹੈ । ਕੁਝ ਲੋਕਾਂ ਨੇ ਉਹਨਾਂ ਦੇ ਖਿਲਾਫ ਸੋਸ਼ਲ ਮੀਡੀਆ ਤੇ ਵੀਡਿਓ ਵੀ ਪਾਇਆ ਹੈ ।

https://www.youtube.com/watch?v=xz0sZU8Gueg

ਪਰ ਇਸ ਸਭ ਦੇ ਚਲਦੇ ਗਾਇਕ ਸਿੱਧੂ ਮੂਸੇਵਾਲਾ ਨੇ ਉਹਨਾਂ ਦੀ ਅਲੋਚਨਾ ਕਰਨ ਵਾਲਿਆਂ ਨੂੰ ਆਪਣੇ ਹੀ ਤਰੀਕੇ ਨਾਲ ਜਵਾਬ ਦਿੱਤਾ ਹੈ । ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਹ ਗਾਣੇ ਇਸ ਲਈ ਕਰਦੇ ਹਨ ਤਾਂ ਕਿ ਲੋਕ ਇਨਜੁਆਏ ਕਰ ਸਕਣ ਨਾਂ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ । ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਬਚ ਕੇ ਰਹਿਣ ਦੀ ਅਪੀਲ ਕੀਤੀ ਹੈ ।

https://www.youtube.com/watch?v=CvPP__Gq0sY

ਸਿੱਧੂ ਮੂਸੇਵਾਲੇ ਨੇ ਸਾਫ ਕੀਤਾ ਹੈ ਕਿ ਉਹਨਾਂ ਦਾ ਗਾਣੇ ਕਰਨ ਦਾ ਮਕਸਦ ਸਿਰਫ ਲੋਕਾਂ ਦਾ ਮਨੋਰੰਜਨ ਕਰਨ ਲਈ ਹੈ ਨਾਂ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਲਈ ਜਾਂ ਫਿਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ।

You may also like