ਸ਼ਿਲਪਾ ਸ਼ੈੱਟੀ ਅਤੇ ਸ਼ਮਿਤਾ ਸ਼ੈੱਟੀ ਦਾ ਆਪਣੀ ਮਾਂ ਦੇ ਨਾਲ ਕਿਊਟ ਵੀਡੀਓ ਵਾਇਰਲ

written by Shaminder | March 28, 2022

ਸ਼ਿਲਪਾ ਸ਼ੈੱਟੀ (Shilpa Shetty) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਭੈਣ ਸ਼ਮਿਤਾ ਸ਼ੈੱਟੀ ਅਤੇ ਮਾਂ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ (Video) ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਦੋਵੇਂ ਭੈਣਾਂ ਆਪਣੀ ਮਾਂ ਦੇ ਨਾਲ ਲਾਡ ਲਡਾਉਂਦੀਆਂ ਨਜ਼ਰ ਆ ਰਹੀਆਂ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਤਿੰਨੋਂ ਜਣੀਆਂ ਬਹੁਤ ਹੀ ਖੁਸ਼ ਨਜ਼ਰ ਆ ਰਹੀਆਂ ਹਨ ।

Raqesh-shamita Image Source: Instagram

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸ਼ਿਲਪਾ ਸ਼ੈੱਟੀ ਆਪਣੀ ਮਾਂ ਦੀ ਗੋਦ ‘ਚ ਲੇਟੀ ਹੋਈ ਨਜ਼ਰ ਆ ਰਹੀ ਹੈ । ਜਦੋਂਕਿ ਸ਼ਮਿਤਾ ਸ਼ੈੱਟੀ ਵੀ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਅਤੇ ਰਿਆਲਟੀ ਸ਼ੋਅ ‘ਚ ਨਜ਼ਰ ਆ ਰਹੀ ਹੈ । ਉਸ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।

Shilpa Shetty

ਪਿਛਲੇ ਕੁਝ ਮਹੀਨਿਆਂ ‘ਚ ਉਹ ਆਪਣੇ ਪਤੀ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਰਹੀ ਹੈ । ਪਰ ਮੁਸ਼ਕਿਲ ਦੀ ਇਸ ਘੜੀ ‘ਚ ਉਸ ਨੇ ਕਦੇ ਵੀ ਹਾਰ ਨਹੀਂ ਮੰਨੀ ਅਤੇ ਪਤੀ ਦੀ ਗੈਰ ਹਾਜ਼ਰੀ ‘ਚ ਬੱਚਿਆਂ ਨੂੰ ਬਾਖੂਬੀ ਸੰਭਾਲਿਆ । ਉਸ ਦੀ ਭੈਣ ਸ਼ਮਿਤਾ ਸ਼ੈੱਟੀ ਵੀ ਇੱਕ ਬਿਹਤਰੀਨ ਅਦਾਕਾਰਾ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਸ਼ਮਿਤਾ ਉਸ ਵੇਲੇ ਚਰਚਾ ‘ਚ ਆ ਗਈ ਸੀ ਜਦੋਂ ਬਿੱਗ ਬੌਸ ‘ਚ ਰਾਕੇਸ਼ ਬਾਪਤ ਦੇ ਨਾਲ ਨਜ਼ਦੀਕੀਆਂ ਕਰਕੇ ਸੁਰਖੀਆਂ ‘ਚ ਆਈ ਸੀ ।

 

View this post on Instagram

 

A post shared by Viral Bhayani (@viralbhayani)

You may also like