ਦੀਪ ਸਿੱਧੂ ਦਾ ਆਖਰੀ ਗੀਤ ‘ਲਾਹੌਰ’ ਰਿਲੀਜ਼, ਪ੍ਰਸ਼ੰਸਕ ਵੀ ਵੀਡੀਓ ਵੇਖ ਹੋਏ ਭਾਵੁਕ

written by Shaminder | February 28, 2022

ਦੀਪ ਸਿੱਧੂ (Deep sidhu) ਜਿਸ ਦਾ ਕਿ ਬੀਤੇ ਦਿਨ ਇੱਕ ਸੜਕ ਹਾਦਸੇ ਦੇ ਦੌਰਾਨ ਦਿਹਾਂਤ ਹੋ ਗਿਆ ਸੀ ।ਉਸ ਦਾ ਆਖਰੀ ਗੀਤ ‘ਲਾਹੌਰ’ (Lahore)ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਦੀਪ ਸਿੱਧੂ ਅਤੇ ਰੀਨਾ ਰਾਏ (Reena Rai) ਫੀਚਰਿੰਗ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਗੀਤ ਨੂੰ ਦਿਲਰਾਜ ਗਰੇਵਾਲ ਨੇ ਆਪਣੀ ਆਵਾਜ਼ ਦਿੱਤੀ ਹੈ ਜਦੋਂਕਿ ਮਿਊਜ਼ਿਕ ਦਿੱਤਾ ਹੈ ਦਾ ਬੌਸ ਵੱਲੋਂ । ਇਸ ਗੀਤ ‘ਚ ਦੀਪ ਸਿੱਧੂ ਅਤੇ ਰੀਨਾ ਰਾਏ ਦੀ ਜੋੜੀ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ । ਇਸ ਗੀਤ ਦੇ ਵੀਡੀਓ ਨੂੰ ਵੇਖ ਕੇ ਕਿਸੇ ਨੂੰ ਵੀ ਇਹ ਯਕੀਨ ਨਹੀਂ ਹੋ ਰਿਹਾ ਕਿ ਵਾਕਏ ਹੀ ਦੀਪ ਸਿੱਧੂ ਇਸ ਦੁਨੀਆ ‘ਤੇ ਨਹੀਂ ਰਹੇ ਹਨ । ਦੀਪ ਸਿੱਧੂ ਦਾ ਇਹ ਵੀਡੀਓ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।

deep sidhu image From lahore song

ਹੋਰ ਪੜ੍ਹੋ : ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਦਾ ਅੱਜ ਹੈ ਜਨਮ ਦਿਨ, ਯੁਵਰਾਜ ਸਿੰਘ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ

ਦੱਸ ਦਈਏ ਕਿ ਦੀਪ ਸਿੱਧੂ ਅਤੇ ਰੀਨਾ ਰਾਏ ਨੇ ਆਖਰੀ ਵਾਰ ਇਸ ਗੀਤ ‘ਚ ਕੰਮ ਕੀਤਾ ਹੈ । ਦੀਪ ਸਿੱਧੂ ਅਜਿਹੇ ਕਲਾਕਾਰ ਸਨ ।ਜਿਨ੍ਹਾਂ ਨੇ ਬਹੁਤ ਹੀ ਘੱਟ ਸਮੇਂ ‘ਚ ਲੋਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾ ਲਈ ਸੀ । ਦੀਪ ਸਿੱਧੂ ਦਾ ਇਹ ਗੀਤ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਿਹਾ ਹੈ । ਦੀਪ ਸਿੱਧੂ ਦਾ ਦਿਹਾਂਤ ਬੀਤੇ ਦਿਨੀਂ ਇੱਕ ਸੜਕ ਹਾਦਸੇ ਦੇ ਦੌਰਾਨ ਹੋ ਗਿਆ ਸੀ ।

deep sidhu

ਜਿਸ ਤੋਂ ਬਾਅਦ ਬੀਤੇ ਦਿਨ ਦੀਪ ਸਿੱਧੂ ਦਾ ਭੋਗ ਅਤੇ ਅੰਤਿਮ ਅਰਦਾਸ ਕਰਵਾਈ ਗਈ ਸੀ ।ਜਿਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਨੇ ਪਹੁੰਚ ਕੇ ਭਾਗ ਲਿਆ ਸੀ । ਦੀਪ ਸਿੱਧੂ ਕਿਸਾਨ ਅੰਦੋਲਨ ਦੇ ਦੌਰਾਨ ਚਰਚਾ ‘ਚ ਆਇਆ ਸੀ । ਇਸ ਦੌਰਾਨ ਉਨ੍ਹਾਂ ‘ਤੇ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਮਾਮਲਾ ਵੀ ਦਰਜ ਕੀਤਾ ਗਿਆ ਸੀ । ਦੀਪ ਸਿੱਧੂ ਦਾ ਜਨਮ 1984 ‘ਚ ਹੋਇਆ ਸੀ । ਉਨ੍ਹਾਂ ਨੇ ਸਭ ਤੋਂ ਪਹਿਲਾਂ ਫ਼ਿਲਮ ‘ਰਮਤਾ ਜੋਗੀ’ ‘ਚ ਕੰਮ ਕੀਤਾ ਸੀ ।

You may also like