'ਦੇਵੋਂ ਕੇ ਦੇਵ ਮਹਾਦੇਵ' ਦੇ ਅਦਾਕਾਰ ਮੋਹਿਤ ਰੈਨਾ ਨੇ ਕਰਵਾਇਆ ਵਿਆਹ, ਸਾਲ ਦੇ ਪਹਿਲੇ ਦਿਨ ਪ੍ਰਸ਼ੰਸਕਾਂ ਨੂੰ ਮਿਲਿਆ ਸਰਪ੍ਰਾਈਜ਼, ਵੇਖੋ ਤਸਵੀਰਾਂ

written by Lajwinder kaur | January 02, 2022

ਦੇਵੋਂ ਕੇ ਦੇਵ ਮਹਾਦੇਵ ਦੇ ਐਕਟਰ ਮੋਹਿਤ ਰੈਨਾ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਪਚੁੱਪ ਵਿਆਹ ਕਰ ਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਜੀ ਹਾਂ ਮੋਹਿਤ ਰੈਨਾ ਨੇ ਆਪਣੀ ਨਵੀਂ ਜ਼ਿੰਦਗੀ ਦਾ ਆਗਾਜ਼ ਕਰ ਲਿਆ ਹੈ। ਮੋਹਿਤ ਰੈਨਾ ਨੇ ਇੰਸਟਾਗ੍ਰਾਮ 'ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ ਪ੍ਰਸ਼ੰਸਕ ਹੈਰਾਨ ਹੋ ਗਏ । (Mohit Raina ties the knot with Aditi )

mohit raina image source- instagram

ਹੋਰ ਪੜ੍ਹੋ : ਹਾਰਡੀ ਸੰਧੂ ਨੇ ਬਾਲੀਵੁੱਡ ਐਕਟਰ ਰਣਵੀਰ ਸਿੰਘ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ, 'ਬਿਜਲੀ ਬਿਜਲੀ' ਗੀਤ ‘ਤੇ ਥਿਰਕਦੇ ਆਏ ਨਜ਼ਰ, ਦੇਖੋ ਵੀਡੀਓ

ਮੋਹਿਤ ਨੇ ਅਦਿਤੀ ਨਾਲ ਸੱਤ ਫੇਰੇ ਲਏ ਹਨ। ਮੋਹਿਤ ਰੈਨਾ ਨੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਕੇ ਇੱਕ ਪੋਸਟ ਲਿਖ ਕੇ ਆਪਣੀ ਅਤੇ ਅਦਿਤੀ ਦੀ ਨਵੀਂ ਜ਼ਿੰਦਗੀ ਲਈ ਆਸ਼ੀਰਵਾਦ ਮੰਗਿਆ ਹੈ। ਉਦੋਂ ਤੋਂ ਅਦਾਕਾਰ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ 'ਤੇ ਵੱਡੀ ਗਿਣਤੀ ਚ ਲਾਇਕਸ ਤੇ ਕਮੈਂਟ ਆ ਚੁੱਕੇ ਹਨ।

mohit rain got married aditi image source- instagram

ਮੋਹਿਤ ਰੈਨਾ ਨੇ ਚਿੱਟੇ ਰੰਗ ਦੀ ਸ਼ੇਰਵਾਨੀ ਪਾਈ ਹੋਈ ਹੈ, ਜਦਕਿ ਦੁਲਹਨ ਅਦਿਤੀ ਨੇ ਪੇਸਟਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ। ਮੋਹਿਤ ਅਤੇ ਅਦਿਤੀ ਦੀ ਜੋੜੀ ਨੂੰ ਨੈਟੀਜ਼ਨਸ ਦਾ ਕਾਫੀ ਪਿਆਰ ਮਿਲ ਰਿਹਾ ਹੈ। ਮੋਹਿਤ ਰੈਨਾ ਦੇ ਗੁਪਤ ਵਿਆਹ ਦੀਆਂ ਫੋਟੋਆਂ ਸਾਹਮਣੇ ਆਉਣ ਤੋਂ ਬਾਅਦ, ਪ੍ਰਸ਼ੰਸਕ ਅਭਿਨੇਤਾ ਦੀ ਪੋਸਟ 'ਤੇ ਟਿੱਪਣੀ ਕਰ ਰਹੇ ਹਨ ਜਿਸ ਨੇ ਉਨ੍ਹਾਂ ਨੂੰ ਨਵੇਂ ਸਾਲ 'ਤੇ ਹੈਰਾਨ ਕਰ ਦਿੱਤਾ ਸੀ।

ਹੋਰ ਪੜ੍ਹੋ : ਪਰਮੀਸ਼ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੀਤ ਗਰੇਵਾਲ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਮੋਹਿਤ ਰੈਨਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਟੀਵੀ ਸੀਰੀਅਲ ‘ਦੇਵੋਂ ਕੇ ਦੇਵ ਮਹਾਦੇਵ’ (Devon Ke Dev Mahadev)ਵਿੱਚ ਭਗਵਾਨ ਸ਼ਿਵ ਦੀ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਮੋਹਿਤ ਨੇ ਬੰਦਨੀ, ਛੇਹਰਾ ਅਤੇ ਚੱਕਰਵਰਤੀ ਅਸ਼ੋਕ ਸਮਰਾਟ ਵਿੱਚ ਵੀ ਕੰਮ ਕੀਤਾ ਹੈ। ਮੋਹਿਤ ਨੇ ਵਿੱਕੀ ਕੌਸ਼ਲ ਨਾਲ ਫਿਲਮ ਉੜੀ: ਦਿ ਸਰਜੀਕਲ ਸਟ੍ਰਾਈਕ ਵਿੱਚ ਕੰਮ ਕੀਤਾ ਹੈ। ਸੋਸ਼ਲ ਮੀਡੀਆ ਉੱਤੇ ਮੋਹਿਤ ਰੈਨਾ ਦੀ ਚੰਗੀ ਫੈਨ ਫਾਲਵਿੰਗ ਹੈ।

 

View this post on Instagram

 

A post shared by Mohit Raina (@merainna)

You may also like