ਧਨਾਸ਼ਰੀ ਵਰਮਾ ਤੇ ਯੁਜ਼ਵੇਂਦਰ ਚਾਹਲ ਨੇ ਹਾਰਡੀ ਸੰਧੂ ਦੇ ਗੀਤ ‘ਤੇ ਕੀਤਾ ਕਮਾਲ ਦਾ ਡਾਂਸ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਪਤੀ-ਪਤਨੀ ਦਾ ਇਹ ਅੰਦਾਜ਼, ਦੇਖੋ ਵੀਡੀਓ

Written by  Lajwinder kaur   |  October 07th 2021 10:48 AM  |  Updated: October 07th 2021 10:48 AM

ਧਨਾਸ਼ਰੀ ਵਰਮਾ ਤੇ ਯੁਜ਼ਵੇਂਦਰ ਚਾਹਲ ਨੇ ਹਾਰਡੀ ਸੰਧੂ ਦੇ ਗੀਤ ‘ਤੇ ਕੀਤਾ ਕਮਾਲ ਦਾ ਡਾਂਸ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਪਤੀ-ਪਤਨੀ ਦਾ ਇਹ ਅੰਦਾਜ਼, ਦੇਖੋ ਵੀਡੀਓ

ਆਪਣੇ ਸ਼ਾਨਦਾਰ ਡਾਂਸ ਲਈ ਮਸ਼ਹੂਰ ਧਨਾਸ਼ਰੀ ਵਰਮਾ Dhanashree Verma ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਸਰਗਰਮ ਰਹਿੰਦੀ ਹੈ । ਉਹ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓਜ਼ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ।  ਧਨਾਸ਼ਰੀ ਵਰਮਾ ਦਾ ਇੱਕ ਨਵਾਂ ਵੀਡੀਓ ਖੂਬ ਚਰਚਾ ਚ ਬਣਿਆ ਹੋਇਆ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰਾ ਜਿਹਾ ਵੀਡੀਓ ਆਪਣੇ ਪਤੀ ਦੇ ਨਾਲ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ :ਜੋੜੀ: ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਹੋਏ ਨਜ਼ਰ ਆਏ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

 

inside image of dhanshree and yuzi-min image source-instagram

ਇਸ ਵੀਡੀਓ ‘ਚ ਧਨਾਸ਼ਰੀ ਤੇ ਯੁਜ਼ਵੇਂਦਰ ਪੰਜਾਬੀ ਗੀਤ ਉੱਤੇ ਥਿਰਕਦੇ ਹੋਏ ਨਜ਼ਰ ਆ ਰਹੇ ਨੇ। ਇਹ ਵੀਡੀਓ ਨੂੰ ਉਨ੍ਹਾਂ ਨੇ ਪੰਜਾਬੀ ਗਾਇਕ ਹਾਰਡੀ ਸੰਧੂ ਦੇ ਮਸ਼ਹੂਰ ਗੀਤ ‘ਕਿਆ ਬਾਤ ਹੈ’ ਉੱਤੇ ਬਣਾਇਆ ਹੈ। ਦੋਵੇਂ ਜਣੇ ਬਲੈਕ ਰੰਗ ਦੇ ਆਉਟ ਫਿੱਟ ‘ਚ ਕਮਾਲ ਦੇ ਨਜ਼ਰ ਆ ਰਹੇ ਨੇ। ਦੋਵਾਂ ਜਣਿਆਂ ਦੀ ਕਮਿਸਟਰੀ ਵੀ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀ ਹੈ। ਤਿੰਨ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਇਸ ਇੰਸਟਾ ਰੀਲ ਉੱਤੇ ਆ ਚੁੱਕੇ ਨੇ।

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਜਿੰਨੇ ਜੰਮੇ ਸਾਰੇ ਨਿਕੰਮੇ’ ਦਾ ਟ੍ਰੇਲਰ ਹੋਇਆ ਰਿਲੀਜ਼, ਨਾਲ ਹੀ ਦਿੱਤਾ ਸਮਾਜਿਕ ਸੰਦੇਸ਼

Dhanashree Verma and yuzvendra chahal celebrates six month marriage anniversary image source-instagram

ਧਨਾਸ਼ਰੀ ਵਰਮਾ ਆਪਣੇ ਪਤੀ ਦੇ ਨਾਲ ਆਈਪੀਐਲ 2021 ਦੇ ਦੂਜੇ ਭਾਗ ਲਈ ਯੂਏਈ ਪਹੁੰਚੀ ਹੋਈ ਹੈ। ਯੁਜਵੇਂਦਰ ਚਾਹਲ ਆਰਸੀਬੀ ਲਈ ਖੇਡ ਰਿਹਾ ਹੈ। ਦੋਵੇਂ ਜਣੇ ਅਕਸਰ ਹੀ ਆਪਣੀ ਕਿਊਟ ਵੀਡੀਓਜ਼ ਦੇ ਨਾਲ ਪ੍ਰਸ਼ੰਸਕਾਂ ਦੇ ਰੁਬਰੂ ਹੁੰਦੇ ਰਹਿੰਦੇ ਨੇ। ਦੱਸ ਦਈਏ ਧਨਾਸ਼ਰੀ ਵਰਮਾ ਤੇ ਯੁਜ਼ਵੇਂਦਰ ਚਾਹਲ ਪਿਛਲੇ ਸਾਲ ਵਿਆਹ ਦੇ ਬੰਧਨ ‘ਚ ਬੱਝ ਗਏ ਸੀ। ਧਨਾਸ਼ਰੀ ਵਰਮਾ ਪੇਸ਼ੇ ਤੋਂ ਡਾਕਟਰ ਨੇ ਪਰ ਉਨ੍ਹਾਂ ਨੇ ਆਪਣਾ ਕਰੀਅਰ ਬਤੌਰ ਯੂਟਿਊਬ ਡਾਂਸਰ ਬਣਾਇਆ ਹੈ। ਪਿਛੇ ਜਿਹੇ ਉਹ ਜੱਸੀ ਗਿੱਲ ਦੇ ਗੀਤ ‘Oye Hoye Hoye’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ।


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network