ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

written by Shaminder | November 02, 2022 11:41am

ਬਾਲੀਵੁੱਡ (Bollywood) ਇੰਡਸਟਰੀ ‘ਚ ਆਏ ਦਿਨ ਨਵੇਂ-ਨਵੇਂ ਕਲਾਕਾਰਾਂ ਦੀ ਐਂਟਰੀ ਹੁੰਦੀ ਹੈ । ਆਪਣੇ ਚਹੇਤੇ ਕਲਾਕਾਰਾਂ ਦੀ ਇੱਕ ਝਲਕ ਪਾਉਣ ਦੇ ਲਈ ਫੈਂਸ ਦੀਵਾਨੇ ਹੁੰਦੇ ਹਨ । ਪ੍ਰਸ਼ੰਸਕ ਆਪਣੇ ਪਸੰਦੀਦਾ ਕਲਾਕਾਰਾਂ ਦੇ ਬਾਰੇ ਸਭ ਕੁਝ ਜਾਨਣਾ ਚਾਹੁੰਦੇ ਹਨ । ਇੱਥੋਂ ਤੱਕ ਕਿ ਉਨ੍ਹਾਂ ਦੀ ਪਸੰਦ, ਨਾ ਪਸੰਦ, ਉਨ੍ਹਾਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਦੇ ਬਚਪਨ ਤੱਕ ਦੀਆਂ ਗੱਲਾਂ ਜਾਨਣ ਦੇ ਲਈ ਉਹ ਉਤਸੁਕ ਹੁੰਦੇ ਹਨ ।

Sidarth And Kiara Advani Image Source : Google

ਹੋਰ ਪੜ੍ਹੋ : ਗਾਇਕਾ ਕਮਲਜੀਤ ਨੀਰੂ ਨੇ ਆਪਣੇ ਪੁੱਤਰ ਦੇ ਵਿਆਹ ਦਾ ਵੀਡੀਓ ਕੀਤਾ ਸਾਂਝਾ, ਨਵ-ਵਿਆਹੀ ਜੋੜੀ ਦੇ ਨਾਲ ਆਈ ਨਜ਼ਰ

ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੀ ਇੱਕ ਅਜਿਹੀ ਹੀ ਅਦਾਕਾਰਾ ਬਾਰੇ ਦੱਸਣ ਜਾ ਰਹੇ ਹਾਂ । ਜੋ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਚਰਚਾ ‘ਚ ਹੈ । ਜੀ ਹਾਂ ਸਿਧਾਰਥ ਮਲਹੋਤਰਾ ਦੇ ਨਾਲ ਉਸ ਦੀ ਦੋਸਤੀ ਸੁਰਖੀਆਂ ‘ਚ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਹਾਲੇ ਵੀ ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।

Kiara Advani ,

ਹੋਰ ਪੜ੍ਹੋ : ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਅਤੇ ਪਤਨੀ ਰਵਨੀਤ ਗਰੇਵਾਲ ਦਾ ਪਿਆਰਾ ਜਿਹਾ ਵੀਡੀਓ ਸੋਸ਼ਲ ਮੀਡੀਆ ‘ਤੇ ਛਾਇਆ, ਵੇਖੋ ਵੀਡੀਓ

ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕਿਆਰਾ ਅਡਵਾਨੀ ਦੀ । ਜਿਸ ਦੇ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ । ਜੀ ਹਾਂ ਅਦਾਕਾਰਾ ਇਸ ਤਸਵੀਰ ‘ਚ ਪਿੰਕ ਰੰਗ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ । ਉਸ ਦੇ ਨਾਲ ਬੈਠੀ ਹੈ ਮੁਕੇਸ਼ ਅੰਬਾਨੀ ਦੀ ਧੀ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

sidharth amlhotra and kiara advani birthday celebration

ਦੱਸ ਦਈਏ ਕਿ ਅਦਾਕਾਰਾ ਨੇ 2014  ‘ਚ ਫ਼ਿਲਮ ਫੁਗਲੀ ਦੇ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਹੋਰਨਾਂ ਫ਼ਿਲਮਾਂ ‘ਚ ਵੀ ਕੰਮ ਕੀਤਾ ਅਤੇ ਆਪਣੀ ਅਦਾਕਾਰੀ ਦੇ ਨਾਲ ਬਾਲੀਵੁੱਡ ‘ਚ ਖ਼ਾਸ ਜਗ੍ਹਾ ਬਣਾਈ । ਪਰ ਉਹ ਚਰਚਾ ‘ਚ ਆਈ ਹਾਲ ਹੀ ‘ਚ ਆਈ ਫ਼ਿਲਮ ‘ਸ਼ੇਰਸ਼ਾਹ’ ਦੇ ਨਾਲ । ਇਸ ਫ਼ਿਲਮ ‘ਚ ਉਹ ਸਿਧਾਰਥ ਮਲਹੋਤਰਾ ਦੇ ਨਾਲ ਨਜ਼ਰ ਆਈ ਸੀ ।

 

View this post on Instagram

 

A post shared by KIARA (@kiaraaliaadvani)

You may also like