ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ
ਰੂਹਾਂ ਨੂੰ ਛੂਹ ਰਿਹਾ ਹੈ ਦਿਲਜੀਤ ਦੋਸਾਂਝ ਦਾ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’, ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ
ਉਹ ਕਹਿੰਦੇ, “ਕਿੱਥੇ ਹੈ ਤੇਰਾ
ਰੱਬ ਦਿਸਦਾ ਹੀ ਨਹੀਂ?”
ਮੈਂ ਕਿਹਾ, “ਅੱਖਾਂ ਬੰਦ ਕਰ
ਧਿਆਨ ਧਰ, ਮਹਿਸੂਸ ਕਰ।”
ਗੁਰੂ ਨਾਨਕ ਦੇਵ ਜੀ (guru nanak dev ji) ਦੇ 552ਵੇਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਜਿਸ ਕਰਕੇ ਹਰ ਕੋਈ ਇਸ ਦਿਨ ਨੂੰ ਆਪਣੇ ਖ਼ਾਸ ਅਤੇ ਸ਼ਰਧਾ ਦੇ ਨਾਲ ਮਨਾਉਂਣਾ ਚਾਹੁੰਦਾ ਹੈ। ਜਿਸ ਕਰਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਗਾਇਕ ਧਾਰਮਿਕ ਗੀਤ ਲੈ ਕੇ ਆ ਰਹੇ ਨੇ। ਜਿਸਦੇ ਚੱਲਦੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ DILJIT DOSANJH ਆਪਣਾ ਨਵਾਂ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’(?????? ???? ??????? ???) ਲੈ ਕੇ ਆਏ ਨੇ।

ਦਿਲਜੀਤ ਦੋਸਾਂਝ ਜੋ ਕਿ ਹਰ ਵਾਰ ਆਪਣੀ ਟੀਮ ਦੇ ਨਾਲ ਧੰਨ ਗੁਰੂ ਨਾਨਕ ਦੇਵ ਜੀ (guru nanak dev ji) ਦੇ ਪ੍ਰਕਾਸ਼ ਪੁਰਬ ਉੱਤੇ ਧਾਰਮਿਕ ਗੀਤ ਜ਼ਰੂਰ ਲੈ ਕੇ ਆਉਂਦੇ ਨੇ। ਇਸ ਵਾਰ ਵੀ ਉਹ ਰੂਹ ਨੂੰ ਸਕੂਨ ਦੇਣ ਵਾਲਾ ਧਾਰਮਿਕ ਗੀਤ ਲੈ ਕੇ ਆਏ ਨੇ। ਜਿਸ ਚ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਬਿਆਨ ਕੀਤਾ ਹੈ। ਉਨ੍ਹਾਂ ਗੁਰੂ ਸਾਹਿਬ ਪੰਜੇ ਨਾਲ ਪਹਾੜ ਰੋਕਣ, ਤੇਰਾ-ਤੇਰਾ ਕਰਕੇ ਗਰੀਬਾਂ ਅਤੇ ਲੋੜਵੰਦਾਂ ਲੋਕਾਂ ਦੀ ਸੇਵਾ ਕੀਤੀ ਸੀ। ਇਸ ਧਾਰਮਿਕ ਗੀਤ ਦੇ ਬੋਲ ਨਾਮੀ ਗੀਤਕਾਰ ਹਰਮਨਜੀਤ ਦੀ ਕਲਮ ‘ਚੋਂ ਹੀ ਨਿਕਲੇ ਤੇ ਮਿਊਜ਼ਿਕ ਗੁਰਮੋਹ (Gurmoh) ਨੇ ਦਿੱਤਾ ਹੈ। ਇਹ ਪ੍ਰੋਜੈਕਟ Gurpreet Singh Palheri ਦਾ ਹੈ। ਇਸ ਧਾਰਮਿਕ ਗੀਤ ਨੂੰ ਦਿਲਜੀਤ ਦੋਸਾਂਝ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ।
ਗੁਰੂ ਨਾਨਕ ਦੇਵ ਜੀ ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ ਦੱਸ ਦਈਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 19 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ।

ਗੁਰੂ ਸਾਹਿਬ ਨੇ ਲੋਕਾਂ ਨੂੰ ਬਾਹਰੀ ਕਰਮਕਾਂਡ ਛੱਡ ਕੇ ਚੰਗੇ ਕਰਮ ਕਰਨ ਦਾ ਆਦੇਸ਼ ਦਿੱਤਾ ਸੀ ਕਿਉਂਕਿ ਚੰਗੇ ਕਰਮ ਹੀ ਕਿਸੇ ਦੀ ਮੌਤ ਤੋਂ ਬਾਅਦ ਉਸ ਦੇ ਨਾਲ ਜਾਂਦੇ ਹਨ । ਉਨ੍ਹਾਂ ਨੇ ਲੋਕਾਂ ਨੂੰ ਜਾਤ-ਪਾਤ, ਉੱਚ-ਨੀਚ, ਵਹਿਮ-ਭਰਮਾ ਚੋਂ ਕੱਢਿਆ ਸੀ। ਉਨ੍ਹਾਂ ਨੇ ਲੋਕਾਂ ਗਰੀਬਾਂ ਅਤੇ ਲੋੜਵੰਦਾਂ ਲੋਕਾਂ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ ਸੀ।
Diljit Dosanjh Devotional Song 2021:-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
