
ਦਿਲਜੀਤ ਦੋਸਾਂਝ (Diljit Dosanjh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਬਰਫੀਲੀ ਵਾਦੀਆਂ ‘ਚ ਟਰਿੱਪ ਦੇ ਲਈ ਨਿਕਲੇ ਹਨ । ਇਸ ਤੋਂ ਪਹਿਲਾਂ ਉਹ ਆਪਣੇ ਘਰ ਅੰਦਰ ਖਾਣ ਪੀਣ ਦਾ ਸਮਾਨ ਪੈਕ ਕਰ ਰਹੇ ਹਨ ।

ਹੋਰ ਪੜ੍ਹੋ : ਕਮਲਜੀਤ ਨੀਰੂ ਨੇ ਆਪਣੇ ਨਵ-ਵਿਆਹੇ ਪੁੱਤਰ ਦੀ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਜਿਉਂ ਹੀ ਉਹ ਬਰਫੀਲੀ ਵਾਦੀਆਂ ‘ਚ ਪਹੁੰਚਦੇ ਹਨ ਤਾਂ ਖਾਣਾ ਖੋਲ੍ਹ ਕੇ ਬੈਠ ਜਾਂਦੇ ਹਨ ਅਤੇ ਖਾਣੇ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਹੋਰ ਪੜ੍ਹੋ : ਆਲੀਆ ਭੱਟ ਹਸਪਤਾਲ ਚੋਂ ਹੋਈ ਡਿਸਚਾਰਜ, ਨਵਜੰਮੀ ਬੱਚੀ ਦੇ ਨਾਲ ਹਸਪਤਾਲ ਚੋਂ ਘਰ ਲਈ ਹੋਈ ਰਵਾਨਾ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਜਿੱਥੇ ਪੰਜਾਬੀ ਇੰਡਸਟਰੀ ‘ਚ ਸਰਗਰਮ ਨੇ, ਉੱਥੇ ਹੀ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕਰ ਚੁੱਕੇ ਨੇ ।ਉਹ ਹੁਣ ਤੱਕ ਕਈ ਬਾਲੀਵੁੱੱਡ ਦੀਆਂ ਫ਼ਿਲਮਾਂ ‘ਚ ਵੀ ਦਿਖਾਈ ਦੇ ਚੁੱਕੇ ਹਨ ।

ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਲਦ ਹੀ ਦਿਲਜੀਤ ਦੋਸਾਂਝ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।
View this post on Instagram