ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਮਜ਼ੇਦਾਰ ਟ੍ਰੇਲਰ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | September 20, 2022 10:58am

ਦਿਲਜੀਤ ਦੋਸਾਂਝ (Diljit Dosanjh) ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ (Babe Bhangra Paunde Ne ) ਦਾ ਮਜ਼ੇਦਾਰ ਟ੍ਰੇਲਰ (Trailer) ਰਿਲੀਜ਼ ਹੋ ਚੁੱਕਿਆ ਹੈ । ਇਸ ਫ਼ਿਲਮ ਦੇ ਟ੍ਰੇਲਰ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਪੈਸਿਆਂ ਦੇ ਲਾਲਚ ‘ਚ ਆਪਣੇ ਦੋਸਤਾਂ ਨਾਲ ਮਿਲ ਕੇ ਬੀਮਾਰ ਬਜ਼ੁਰਗ ਨੂੰ ਆਪਣੇ ਘਰ ਲੈ ਕੇ ਆਉਂਦੇ ਹਨ ਅਤੇ ਉਸ ਦਾ ਬੀਮਾ ਕਰਵਾ ਦਿੰਦੇ ਹਨ ਤਾਂ ਕਿ ਬਜ਼ੁਰਗ ਦੇ ਮਰਨ ਤੋਂ ਬਾਅਦ ਕਰੋੜਾਂ ਦੀ ਰਕਮ ਉਨ੍ਹਾਂ ਨੂੰ ਮਿਲ ਸਕੇ ।

Diljit dosanjh Image Source : Youtube

ਹੋਰ ਪੜ੍ਹੋ : ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ ?

ਪਰ ਹੁੰਦਾ ਇਸ ਤੋਂ ਉਲਟ ਹੈ । ਉਹ ਬੀਮਾਰ ਬਜ਼ੁਰਗ ਦੀ ਸੇਵਾ ਕਰਦੇ ਹਨ । ਜਿਸ ਕਾਰਨ ਉਹ ਬਜ਼ੁਰਗ ਮੁੜ ਤੋਂ ਤੰਦਰੁਸਤ ਹੋ ਜਾਂਦਾ ਹੈ । ਉਹ ਸੇਵਾ ਇਸ ਲਈ ਕਰਦੇ ਹਨ ਕਿ ਤਾਂ ਕਿ ਇਸ ਬਜ਼ੁਰਗ ਦੀ ਮੌਤ ਹੋ ਜਾਵੇ ਅਤੇ ਕਰੋੜਾਂ ਦੀ ਬੀਮਾ ਰਾਸ਼ੀ ਉਨ੍ਹਾਂ ਨੂੰ ਮਿਲ ਜਾਵੇ ।

Diljit dosanjh ,, Image Source : Youtube

ਹੋਰ ਪੜ੍ਹੋ : ਗੀਤਾ ਬਸਰਾ ਨੇ ਹਰਭਜਨ ਸਿੰਘ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਪਰ ਇਸ ਤੋਂ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਦੋਸਤ ਬਹੁਤ ਦੁਖੀ ਹੁੰਦੇ ਹਨ ਕਿਉਂਕਿ ਜੋ ਬਜ਼ੁਰਗ ਕਈ ਬੀਮਾਰੀਆਂ ਦਾ ਸ਼ਿਕਾਰ ਸੀ । ਉਸ ਨੂੰ ਲੱਗਦਾ ਸੀ ਕਿ ਉਹ ਜਲਦ ਹੀ ਰੱਬ ਨੂੰ ਪਿਆਰਾ ਹੋ ਜਾਵੇਗਾ, ਪਰ ਅਜਿਹਾ ਹੁੰਦਾ ਨਹੀਂ ।ਕੀ ਦਿਲਜੀਤ ਦੋਸਾਂਝ ਬੀਮੇ ਦੀ ਰਾਸ਼ੀ ਹਾਸਲ ਕਰ ਪਾਉਣਗੇ ।

Diljit dosanjh Image Source : Youtube

ਕੀ ਉਨ੍ਹਾਂ  ਦਾ ਦੌਲਤ ਹਾਸਲ ਕਰਨ ਦਾ ਸੁਫ਼ਨਾ ਪੂਰਾ ਹੋ ਪਾਏਗਾ ?  ਇਹ ਸਭ ਦੇਖਣ ਨੂੰ ਮਿਲੇਗਾ ਜਿਸ ਦਿਨ ਇਹ ਫ਼ਿਲਮ ਰਿਲੀਜ਼ ਹੋਵੇਗੀ ।ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆ ਰਿਹਾ ਹੈ । ਫ਼ਿਲਮ ਦੀ ਮੁੱਖ ਭੂਮਿਕਾ ‘ਚ ਦਿਲਜੀਤ ਦੋਸਾਂਝ, ਸਰਗੁਨ ਮਹਿਤਾ, ਗੁਰਪ੍ਰੀਤ ਭੰਗੂ ਸਣੇ ਕਈ ਕਲਾਕਾਰ ਨਜ਼ਰ ਆਉਣਗੇ ।

You may also like