ਦ੍ਰਿਸ਼ਟੀ ਗਰੇਵਾਲ ਨੇ ਸਾਂਝਾ ਕੀਤਾ ਆਪਣੀ ਮੰਮੀ ਦੇ ਨਾਲ ਫਨੀ ਵੀਡੀਓ

written by Shaminder | April 06, 2022

ਦ੍ਰਿਸ਼ਟੀ ਗਰੇਵਾਲ (Drishtii Garewal )ਨੇ ਆਪਣੀ ਮਾਂ (Mother) ਦੇ ਨਾਲ ਇੱਕ ਬਹੁਤ ਹੀ ਮਜ਼ੇਦਾਰ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਮੰਮੀ ਦੇ ਨਾਲ ਹਾਸਾ ਠੱਠਾ ਕਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ ।ਦ੍ਰਿਸ਼ਟੀ ਗਰੇਵਾਲ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਤਰ੍ਹਾਂ ਦੇ ਫਨੀ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ ।

Drishtii Garewal image From instagram

ਹੋਰ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਸ਼ੇਅਰ ਕੀਤਾ ਪਤੀ ਦੇ ਨਾਲ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ 

ਉਸ ਦੀਆਂ ਵੀਡੀਓਜ਼ ਨੂੰ ਪਸੰਦ ਕੀਤਾ ਜਾਂਦਾ ਹੈ ।ਉਹ ਆਪਣੇ ਪਤੀ ਅਤੇ ਪਿਤਾ ਦੇ ਨਾਲ ਵੀ ਅਕਸਰ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ । ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕੁਝ ਸਮਾਂ ਪਹਿਲਾਂ ਹੀ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

Drishtii Garewal image From instagram

ਅਭੈ ਅੱਤਰੀ ਖੁਦ ਵੀ ਇੱਕ ਅਦਾਕਾਰ ਹਨ ਅਤੇ ਕਈ ਵੈੱਬ ਸੀਰੀਜ਼ ਅਤੇ ਸੀਰੀਅਲਸ ‘ਚ ਕੰਮ ਕਰ ਚੁੱਕੇ ਹਨ । ਦ੍ਰਿਸ਼ਟੀ ਗਰੇਵਾਲ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਜਲਦ ਹੀ ਅਦਕਾਰਾ ਇੱਕ ਵੈੱਬ ਸੀਰੀਜ਼ ‘ਚ ਪੁਲਿਸ ਅਫਸਰ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਏਗੀ ।ਦ੍ਰਿਸ਼ਟੀ ਗਰੇਵਾਲ ਅਕਸਰ ਆਪਣੇ ਪਿਤਾ ਜੀ ਦੇ ਨਾਲ ਵੀ ਅਕਸਰ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਹ ਅਕਸਰ ਆਪਣੇ ਪਤੀ ਦੇ ਨਾਲ ਵੀ ਰੀਲਸ ਬਣਾਉਂਦੀ ਦਿਖਾਈ ਦਿੰਦੀ ਹੈ ।

 

You may also like