ਏਕਮ ਗਰੇਵਾਲ ਨੇ ਪਿਤਾ ਗਿੱਪੀ ਗਰੇਵਾਲ ਦੇ ਨਾਲ ਸਾਂਝਾ ਕੀਤਾ ਦਿਲ ਨੂੰ ਛੂਹ ਜਾਣ ਵਾਲਾ ਇਹ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਬਾਪ-ਪੁੱਤ ਦਾ ਇਹ ਖ਼ਾਸ ਅੰਦਾਜ਼

written by Lajwinder kaur | January 16, 2022

ਬਾਪ-ਪੁੱਤ ਦਾ ਰਿਸ਼ਤਾ ਬਹੁਤ ਹੀ ਖ਼ਾਸ ਹੁੰਦਾ ਹੈ। ਹਰ ਬੱਚੇ ਲਈ ਉਸ ਦੇ ਮਾਤਾ-ਪਿਤਾ ਅਨਮੋਲ ਹੁੰਦੇ ਨੇ। ਜਿਸ ਕਰਕੇ ਮਾਪਿਆਂ ਨੂੰ ਰੱਬ ਦਾ ਦਰਜ਼ਾ ਦਿੱਤਾ ਗਿਆ ਹੈ। ਬਾਪ ਦਾ ਸਾਇਆ ਹਰ ਬੱਚੇ ਨੂੰ ਬੇਫ਼ਿਕਰਾ ਅਤੇ ਹਿੰਮਤੀ ਬਨਾਉਂਦਾ ਹੈ। ਅਜਿਹਾ ਹੀ ਬਾਪ-ਪੁੱਤ ਦਾ ਪਿਆਰਾ  (father -son love)ਜਿਹਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਜੀ ਹਾਂ ਇਹ ਵੀਡੀਓ ਹੈ ਗਿੱਪੀ ਗਰੇਵਾਲ Gippy Grewal ਤੇ ਉਨ੍ਹਾਂ ਵੱਡੇ ਪੁੱਤਰ ਏਕਮ ਗਰੇਵਾਲ Ekom Grewal।

ਹੋਰ ਪੜ੍ਹੋ :ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀਆਂ ਆਪਣੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ, ਗੁਰਬਾਜ਼ ਦੀ ਕਿਊਟਨੈੱਸ ਨੇ ਲੁੱਟਿਆ ਮੇਲਾ

gippy grewal elder son ekom pic

ਏਕਮ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੇ ਪਿਤਾ ਦੇ ਲਈ ਪਿਆਰ ਨੂੰ ਬਿਆਨ ਕਰਦੇ ਹੋਏ ਬਹੁਤ ਹੀ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਚ ਉਹ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਖੁਸ਼ਨੁਮਾ ਪਲਾਂ ਦਾ ਲੁਤਫ਼ ਲੈਂਦੇ ਹੋਏ ਨਜ਼ਰ ਆ ਰਿਹਾ ਹੈ। ਵੀਡੀਓ ਚ ਤੁਸੀਂ ਦੇਖ ਸਕਦੇ ਹੋ ਕਿ ਪਿਤਾ ਤੇ ਪੁੱਤਰ ਦੇ ਰਿਸ਼ਤੇ ਦੀ ਸਾਂਝ ਨੂੰ ਚਾਰ ਚੰਨ ਲਗਾ ਰਿਹਾ ਹੈ ਅੰਮ੍ਰਿਤ ਮਾਨ ਦਾ ਗੀਤ ‘ਬਾਪੂ’। ਇਹ ਵੀਡੀਓ ਤਾਏ ਦੀ ਧੀ ਮੁਸਕਾਨ ਗਰੇਵਾਲ ਦੇ ਵਿਆਹ ਦੇ ਸਮੇਂ ਦਾ ਹੈ। ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਭਤੀਜੀ ਮੁਸਕਾਨ ਦਾ ਹੋਇਆ ਵਿਆਹ, ਪੰਜਾਬੀ ਕਲਾਕਾਰਾਂ ਨੇ ਪਹੁੰਚ ਕੇ ਨਵੀਂ ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ

inside image of ekom grewal with family

ਦੱਸ ਦਈਏ ਏਕਮ ਗਰੇਵਾਲ ਜੋ ਕਿ ਕੁਝ ਸ਼ਰਮੀਲੇ ਸੁਭਾਅ ਵਾਲਾ ਹੈ। ਇਸ ਲਈ ਉਹ ਬਹੁਤ ਘੱਟ ਸੋਸ਼ਲ ਮੀਡੀਆ ਉੱਤੇ ਨਜ਼ਰ ਆਉਂਦਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਉਸ ਨੇ ਇਸ ਤਰ੍ਹਾਂ ਆਪਣੇ ਪਿਤਾ ਦੇ ਲਈ ਪਿਆਰ ਨੂੰ ਬਿਆਨ ਕੀਤਾ ਹੈ। ਇਸ ਵੀਡੀਓ ਏਕਮ ਗਰੇਵਾਲ, ਗਿੱਪੀ ਗਰੇਵਾਲ ਤੋਂ ਇਲਾਵਾ ਸ਼ਿੰਦਾ ਗਰੇਵਾਲ ਵੀ ਨਜ਼ਰ ਆ ਰਿਹਾ ਹੈ। ਦੱਸ ਦਈਏ ਸ਼ਿੰਦਾ ਚੁਲਬੁਲੇ ਸੁਭਾਅ ਵਾਲਾ ਹੈ ਤੇ ਸੋਸ਼ਲ ਮੀਡੀਆ ਤੇ ਆਪਣੀ ਵੀਡੀਓਜ਼ ਤੇ ਤਸਵੀਰਾਂ ਕਰਕੇ ਚਰਚਾ ‘ਚ ਬਣਿਆ ਰਹਿੰਦਾ ਹੈ। ਦੱਸ ਦਈਏ ਗਿੱਪੀ ਗਰੇਵਾਲ ਏਨੀਂ ਦਿਨੀਂ ਆਪਣੀ ਆਉਣ ਵਾਲੀ ਅਗਲੀ ਫ਼ਿਲਮ ਹਨੀਮੂਨ ਦੀ ਸ਼ੂਟਿੰਗ ਚ ਰੁੱਝੇ ਹੋਏ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਫ਼ਿਲਮ ਦੇ ਸੈੱਟ ਤੋਂ ਮਸਤੀ ਕਰਦਿਆਂ ਦੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਸੀ।

 

 

View this post on Instagram

 

A post shared by Ekom Grewal (@iamekomgrewal)

You may also like