
ਹਿੰਦੀ ਸਿਨੇਮਾ ਦਿੱਗਜ ਦੇ ਦਿੱਗਜ ਐਕਟਰ ਧਰਮਿੰਦਰ Dharmendra ਜੋ ਕਿ ਬੁੱਧਵਾਰ ਨੂੰ 86 ਸਾਲ ਦੇ ਹੋ ਗਏ ਹਨ। ਇਸ ਖ਼ਾਸ ਮੌਕੇ 'ਤੇ ਧਰਮਿੰਦਰ ਦੇ ਤਿੰਨੋਂ ਬੱਚਿਆਂ ਨੇ ਖਾਸ ਤਰੀਕੇ ਨਾਲ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ। ਉਨ੍ਹਾਂ ਦੀ ਬੇਟੀ ਈਸ਼ਾ ਦਿਓਲ ਅਤੇ ਬੇਟੇ ਸੰਨੀ ਦਿਓਲ ਅਤੇ ਬੌਬੀ ਦਿਓਲ ਨੇ ਪਾਪਾ ਧਰਮਿੰਦਰ ਨੂੰ ਵਧਾਈ ਦੇਣ ਲਈ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਈਸ਼ਾ ਦਿਓਲ Esha Deol ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਹਿਲੀ ਵਾਰ ਆਪਣੇ ਪਿਤਾ ਦੇ ਨਾਲ ਆਪਣੇ ਬਚਪਨ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

ਅਦਾਕਾਰਾ ਈਸ਼ਾ ਦਿਓਲ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਇਹ ਬਹੁਤ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਚ ਨੰਨ੍ਹੀ ਈਸ਼ਾ ਆਪਣੇ ਪਾਪਾ ਦੇ ਨਾਲ ਕੇਕ ਕੱਟਦੇ ਹੋਏ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਈਸ਼ਾ ਨੇ ਲਿਖਿਆ ਹੈ- ‘ਅੱਜ ਮੇਰੇ ਪਾਪਾ ਦਾ ਜਨਮਦਿਨ..80 ਦੇ ਦਹਾਕੇ ਵਿੱਚ ਅਸੀਂ ਪਾਪਾ ਦਾ ਜਨਮਦਿਨ ਇਸ ਤਰ੍ਹਾਂ ਮਨਾਇਆ ਸੀ...’ਪ੍ਰਸ਼ੰਸਕ ਵੀ ਕਮੈਂਟ ਕਰਕੇ ਧਰਮਿੰਦਰ ਨੂੰ ਜਨਮਦਿਨ ਦੀ ਵਧਾਈਆਂ ਦੇ ਰਹੇ ਨੇ।

ਹੋਰ ਪੜ੍ਹੋ : ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਦਾ ਡਾਂਸ ਵੀਡੀਓ ਹੋਇਆ ਵਾਇਰਲ, ਪੰਜਾਬੀ ਗੀਤ ‘ਬਿਜਲੀ ਬਿਜਲੀ’ ‘ਤੇ ਥਿਰਕਦੀ ਆਈ ਨਜ਼ਰ,ਦੇਖੋ ਵੀਡੀਓ
ਦੱਸ ਦਈਏ ਕਿ ਅਦਾਕਾਰ ਧਰਮਿੰਦਰ ਨੇ ਹਿੰਦੀ ਸਿਨੇਮਾ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਉਨ੍ਹਾਂ ਨੇ ਲਗਪਗ ਹਰ ਕਿਰਦਾਰ ਨਾਲ ਵੱਡੇ ਪਰਦੇ ‘ਤੇ ਅਮਿੱਟ ਛਾਪ ਛੱਡੀ ਹੈ। । ਉਨ੍ਹਾਂ ਦਾ ਜਨਮ ਜਨਮ 8 ਦਸੰਬਰ 1935 ਨੂੰ ਫਗਵਾੜਾ, ਪੰਜਾਬ ਵਿੱਚ ਹੋਇਆ ਸੀ। ਬਹੁਤ ਜਲਦ ਉਹ ਕਰਨ ਕਰਨ ਜੌਹਰ ਵੱਲੋਂ ਨਿਰਦੇਸ਼ਿਤ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਦੇ ਨਾਲ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੇ ਨੇ। ਇਸ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਧਰਮਿੰਦਰ ਅਕਸਰ ਆਪਣੇ ਸਾਥੀ ਕਲਾਕਾਰਾਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ। ਦੱਸ ਦਈਏ ਇਹ ਫ਼ਿਲਮ 10 ਫਰਵਰੀ 2023 ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ‘ਚ ਧਰਮਿੰਦਰ ਦੇ ਨਾਲ ਆਲਿਆ ਭੱਟ, ਰਣਵੀਰ ਸਿੰਘ, ਸ਼ਬਾਨਾ ਆਜ਼ਮੀ ਅਤੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ।
View this post on Instagram