
ਈਸ਼ਾ ਦਿਓਲ (Esha Deol) ਨੇ ਬੀਤੇ ਦਿਨ ਆਪਣਾ ਜਨਮ ਦਿਨ (Birthday) ਮਨਾਇਆ ਹੈ । ਇਸ ਮੌਕੇ ਪ੍ਰਸ਼ੰਸਕਾਂ ਦੇ ਨਾਲ ਨਾਲ ਈਸ਼ਾ ਦਿਓਲ ਦੇ ਮਾਪਿਆਂ ਨੇ ਵੀ ਉਸ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਜਿਸ ਤੋਂ ਬਾਅਦ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਜਨਮਦਿਨ ‘ਤੇ ਸ਼ੁਭਕਾਮਨਾਵਾਂ ਭੇਜਣ ਦੇ ਲਈ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿਵੇਂ ਆਪਣੇ ਦੋਸਤਾਂ ਦੇ ਨਾਲ ਆਪਣਾ ਬਰਥਡੇ ਸੈਲੀਬ੍ਰੇਟ ਕਰ ਰਹੀ ਹੈ ।

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਈਸ਼ਾ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਹਾਲਾਂਕਿ ਭਰਤ ਤਖਤਾਨੀ ਦੇ ਨਾਲ ਵਿਆਹ ਤੋਂ ਬਾਅਦ ਉਸ ਨੇ ਬਾਲੀਵੁੱਡ ਤੋਂ ਦੂਰੀ ਬਣਾ ਲਈ ਸੀ । ਪਰ ਹੁਣ ਉਹ ਮੁੜ ਤੋਂ ਫ਼ਿਲਮਾਂ ‘ਚ ਸਰਗਰਮ ਹੋ ਰਹੀ ਹੈ ।

ਈਸ਼ਾ ਦਿਓਲ ਅਤੇ ਭਰਤ ਤਖਤਾਨੀ ਨੇ ਲਵ ਮੈਰਿਜ ਕਰਵਾਈ ਸੀ । ਦੋਵਾਂ ਦੀਆਂ ਦੋ ਧੀਆਂ ਹਨ । ਜਿਸ ਦੇ ਨਾਲ ਅਕਸਰ ਈਸ਼ਾ ਦਿਓਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਈਸ਼ਾ ਦਿਓਲ ਆਪਣੇ ਪ੍ਰੈਗਨੇਂਸੀ ਐਕਪੀਰੀਅੰਸ ‘ਤੇ ਕਿਤਾਬ ਅੰਮਾ ਮੀਆ ਵੀ ਲਿਖ ਚੁੱਕੀ ਹੈ । ਜਿਸ ਬਾਰੇ ਉਸ ਨੇ ਕੁਝ ਸਮਾਂ ਪਹਿਲਾਂ ਜਾਣਕਾਰੀ ਵੀ ਸਾਂਝੀ ਕੀਤੀ ਸੀ ।
View this post on Instagram