
ਪਾਲੀਵੁੱਡ ਤੇ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਜੋ ਕਿ ਪਹਿਲੀ ਵਾਰ ਮਾਂ ਬਣੀ ਹੈ। ਜਿਸ ਤੋਂ ਬਾਅਦ ਉਹ ਅਕਸਰ ਹੀ ਆਪਣੇ ਬੇਟੇ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਸੀ। ਪਰ ਵਿਸਾਖੀ ਦੇ ਖ਼ਾਸ ਮੌਕੇ ‘ਤੇ ਗਾਇਕਾ ਨੇ ਆਪਣੇ ਬੇਟੇ ਹੁਨਰ ਸਿੰਘ ਦਾ ਚਿਹਰਾ ਜੱਗ ਜ਼ਾਹਿਰ ਕੀਤਾ ਹੈ।

ਹੋਰ ਪੜ੍ਹੋ : ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੇ ਗੱਭਰੂ ਨੂੰ ਕੀ ਤੁਸੀਂ ਪਹਿਚਾਣਿਆ, ਅੱਜ ਹੈ ਪੰਜਾਬੀ ਮਿਊਜ਼ਿਕ ਜਗਤ ਦਾ ਨਾਮੀ ਗਾਇਕ

ਉਨ੍ਹਾਂ ਨੇ ਆਪਣੇ ਬੇਟੇ ਦੀਆਂ ਦੋ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਹੈ- ‘ਅੱਜ ਹੁਨਰ ਸਿੰਘ ਦੀ ਪਹਿਲੀ ਵਿਸਾਖੀ & all other festivals today ... ਤੁਹਾਡੇ ਪਿਆਰ ਅਤੇ ਆਸ਼ੀਰਵਾਦ ਦੀ ਲੋੜ ਹੈ’ । ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਪਿਛੇ ਜਿਹੇ ਹਰਸ਼ਦੀਪ ਕੌਰ ਨੇ ਆਪਣੇ ਬੇਟੇ ਦੇ ਇੱਕ ਮਹੀਨੇ ਪੂਰੇ ਹੋਣ ‘ਤੇ ਕਿਊਟ ਜਿਹੀ ਤਸਵੀਰ ਵੀ ਸ਼ੇਅਰ ਕੀਤੀ ਸੀ।

ਹਰਸ਼ਦੀਪ ਕੌਰ ਪੰਜਾਬੀ ਮਿਊਜ਼ਿਕ ਜਗਤ ਤੇ ਬਾਲੀਵੁੱਡ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ । ਉਹ ਕੈਟਰੀਨਾ ਕੈਫ, ਆਲਿਆ ਭੱਟ, ਅਨੁਸ਼ਕਾ ਸ਼ਰਮਾ, ਦੀਪਿਕਾ ਪਾਦੁਕੋਣ ਤੇ ਕਈ ਹੋਰ ਨਾਮੀ ਐਕਟਰੈੱਸਾਂ ਦੇ ਲਈ ਪਲੇਅ ਬੈਕ ਸਿੰਗਿੰਗ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ਤੇ ਧਾਰਮਿਕ ਗੀਤਾਂ ਦੇ ਨਾਲ ਵੀ ਦਰਸ਼ਕਾਂ ਦੇ ਰੁਬਰੂ ਹੁੰਦੇ ਨੇ।
View this post on Instagram