ਸਰਗੁਨ ਮਹਿਤਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੇ ਵੀ ਕੀਤੇ ਇਸ ਤਰ੍ਹਾਂ ਦੇ ਕਮੈਂਟਸ
ਸਰਗੁਨ ਮਹਿਤਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਪ੍ਰਸ਼ੰਸਕਾਂ ਨੇ ਵੀ ਕੀਤੇ ਇਸ ਤਰ੍ਹਾਂ ਦੇ ਕਮੈਂਟਸ
ਸਰਗੁਨ ਮਹਿਤਾ (Sargun Mehta) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸਰਗੁਨ ਮਹਿਤਾ ਆਪਣੇ ਪਤੀ ਰਵੀ ਦੁਬੇ (Ravi Dubey) ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਰਵੀ ਦੁਬੇ ਇੱਕ ਕੁੱਤੇ ਵਾਂਗ ਜੀਭ ਕੱਢ ਕੇ ਭੌਂਕਣ ਦੀ ਐਕਟਿੰਗ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
Image From Instagram
ਹੋਰ ਪੜ੍ਹੋ : ਕੈਂਸਰ ਨਾਲ ਲੰਮੀ ਲੜਾਈ ਲੜ ਕੇ ਕੰਮ ’ਤੇ ਵਾਪਿਸ ਪਰਤੀ ਕਿਰਨ ਖੇਰ, ਹੁਣ ਇਸ ਤਰ੍ਹਾਂ ਦਿੰਦੀ ਹੈ ਦਿਖਾਈ, ਵੀਡੀਓ ਵਾਇਰਲ
ਇਸ ਤੋਂ ਪਹਿਲਾਂ ਸਰਗੁਨ ਮਹਿਤਾ ਨੇ ਰਵੀ ਦੁਬੇ ਦੇ ਨਾਲ ਕੁਝ ਰੋਮਾਂਟਿਕ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਸਨ । ਇਨ੍ਹਾਂ ਵੀਡੀਓਜ਼ ਨੂੰ ਵੀ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ ।

ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਜਿਸ ‘ਚ ਮਸ਼ਹੂਰ ਗੀਤ ਹੈ ‘ਲਾਰੇ’ ਅਤੇ ਅਫਸਾਨਾ ਖ਼ਾਨ ਦੇ ਗੀਤ ‘ਤਿੱਤਲੀਆਂ’ ‘ਚ ਵੀ ਉਹ ਨਜ਼ਰ ਆ ਚੁੱਕੀ ਹੈ ।
View this post on Instagram
ਉਸ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਫ਼ਿਲਮ ਅੰਗਰੇਜ, ਲਾਹੌਰੀਏ, ਝੱਲੇ , ਕਾਲਾ ਸ਼ਾਹ ਕਾਲਾ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਇੱਕ ਬਿਹਤਰੀਨ ਅਦਾਕਾਰ ਹਨ । ਦੋਵਾਂ ਨੇ ਲਵ ਮੈਰਿਜ ਕਰਵਾਈ ਹੈ ਅਤੇ ਦੋਵੇਂ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
