ਗੀਤਾ ਬਸਰਾ ਤੇ ਹਰਭਜਨ ਸਿੰਘ ਆਪਣੇ ਨਵਜੰਮੇ ਪੁੱਤਰ ਤੇ ਧੀ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ
ਗੀਤਾ ਬਸਰਾ ਤੇ ਹਰਭਜਨ ਸਿੰਘ ਆਪਣੇ ਨਵਜੰਮੇ ਪੁੱਤਰ ਤੇ ਧੀ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ
ਬਾਲੀਵੁੱਡ ਅਦਾਕਾਰਾ ਗੀਤਾ ਬਸਰਾ ਅਤੇ ਹਰਭਜਨ ਸਿੰਘ ਜੋ ਕਿ ਏਨੀਂ ਦਿਨੀਂ ਪੰਜਾਬ ਪਹੁੰਚੇ ਹੋਏ ਨੇ। ਗੀਤਾ ਬਸਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਰਕੇ ਉਹ ਪੰਜਾਬ ਤੋਂ ਆਪਣੀ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਰਿਵਾਰ ਦੇ ਨਾਲ ਅੰਮ੍ਰਿਤਸਰ ਪਹੁੰਚੀ ਹੈ। ਜਿੱਥੇ ਉਨ੍ਹਾਂ ਨੇ ਆਪਣੇ ਨਵਜੰਮੇ ਪੁੱਤਰ ਅਤੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਿਆ।

ਗੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਆਪਣੇ ਪਤੀ ਹਰਭਜਨ ਸਿੰਘ ਅਤੇ ਬੱਚਿਆਂ ਦੇ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਚਿਹਰੇ ਨੂੰ ਹਾਰਟ ਵਾਲੇ ਇਮੋਜ਼ੀ ਦੇ ਨਾਲ ਛਿਪਾ ਕੇ ਪੋਸਟ ਕੀਤਾ ਹੈ। ਗੀਤਾ ਤੇ ਹਿਨਾਇਆ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ। ਇਸ ਤੋਂ ਇਲਾਵਾ ਗੀਤਾ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ ‘ਚ ਵੀ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ।

ਕ੍ਰਿਕੇਟਰ ਹਰਭਜਨ ਸਿੰਘ ਤੇ ਅਦਾਕਾਰਾ ਗੀਤਾ ਬਸਰਾ ਜੋ ਕਿ ਇਸ ਸਾਲ ਦੂਜੀ ਵਾਰ ਮਾਪੇ ਬਣੇ ਨੇ। ਇਸ ਵਾਰ ਪਰਮਾਤਮਾ ਨੇ ਉਨ੍ਹਾਂ ਨੂੰ ਪੁੱਤਰ ਦੀ ਦਾਤ ਦੇ ਨਾਲ ਨਿਵਾਜਿਆ ਹੈ। ਇਸ ਤੋਂ ਪਹਿਲਾਂ ਦੋਨਾਂ ਦੀ ਇੱਕ ਧੀ ਹੈ । ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸਨ। ਵਿਆਹ ਤੋਂ ਪਹਿਲਾਂ ਗੀਤਾ ਬਸਰਾ ਬਾਲੀਵੁੱਡ ਜਗਤ ‘ਚ ਕਾਫੀ ਸਰਗਰਮ ਸੀ, ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਐਕਟਿੰਗ ਤੋਂ ਦੂਰੀ ਬਣਾ ਲਈ ਸੀ । ਪਰ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
