
ਸਭ ਤੋਂ ਗਲੈਮਰਸ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਹੈ ਬਾਲੀਵੁੱਡ ਅਦਾਕਾਰਾ ਗੀਤਾ ਬਸਰਾ Geeta Basra । ਉਹ ਬਾਲੀਵੁੱਡ ਫਿਲਮਾਂ ਜਿਵੇਂ ਦਿਲ ਦਿਆ ਹੈ ਅਤੇ ‘ਦ ਟ੍ਰੇਨ’ ਵਰਗੀ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਿਖਾ ਚੁੱਕੀ ਹੈ। ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਆਪਣਾ ਪੂਰਾ ਧਿਆਨ ਆਪਣੇ ਪਰਿਵਾਰ ਉੱਤੇ ਦਿੱਤਾ ਹੋਇਆ ਹੈ। ਪਿਛਲੇ ਸਾਲ ਹੀ ਗੀਤਾ ਬਸਰਾ ਦੂਜੀ ਵਾਰ ਮਾਂ ਬਣੀ ਸੀ। ਹਾਲ ਹੀ ਚ ਗੀਤਾ ਬਸਰਾ ਦਾ ਬਰਥਡੇਅ ਲੰਘਿਆ ਹੈ। ਜਿਸ ਦੇ ਖ਼ਾਸ ਸੈਲੀਬ੍ਰੇਸ਼ਨ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ।
ਹੋਰ ਪੜ੍ਹੋ : ਕਪਿਲ ਸ਼ਰਮਾ ਨੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ, ਸਵੇਰੇ 5 ਵਜੇ ਖਾਲੀ ਸੜਕਾਂ 'ਤੇ ਬੁਲਟ ਬਾਈਕ ਚਲਾਉਂਦੇ ਆਏ ਨਜ਼ਰ, ਦੇਖੋ ਵੀਡੀਓ

ਗੀਤ ਬਸਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਰਥਡੇਅ ਸੈਲੀਬ੍ਰੇਸ਼ਨ ਦਾ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘13.3.22..ਯਾਦ ਕਰਨ ਵਾਲੀ ਇੱਕ ਸ਼ਾਮ.. ਆਪਣੇ ਪਿਆਰਿਆਂ ਨਾਲ...’। ਇਸ ਵੀਡੀਓ ਚ ਉਨ੍ਹਾਂ ਨੇ ਆਪਣੇ ਬਰਥਡੇਅ ਦੇ ਜਸ਼ਨ ਦੀਆਂ ਝਲਕੀਆਂ ਸ਼ੇਅਰ ਕੀਤੀਆਂ ਹਨ। ਵੀਡੀਓ ਚ ਦੇਖ ਸਕਦੇ ਹੋ ਗੀਤਾ ਆਪਣੇ ਪਤੀ ਹਰਭਜਨ ਸਿੰਘ, ਧੀ ਹਿਨਾਇਆ ਅਤੇ ਆਪਣੇ ਨਜ਼ਦੀਕੀਆਂ ਦੇ ਨਾਲ ਨਜ਼ਰ ਆਈ । ਉਨ੍ਹਾਂ ਨੇ ਆਪਣੇ ਜਨਮਦਿਨ ਸਮੁੰਦਰ ਦੇ ਵਿਚਕਾਰ ਪ੍ਰਾਈਵੇਟ ਬੋਟ ਉੱਤੇ ਸੈਲੀਬ੍ਰੇਟ ਕੀਤੀ । ਇਸ ਪੋਸਟ ਉੱਤੇ ਨਾਮੀ ਹਸਤੀਆਂ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਗੀਤਾ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ।
ਗੀਤਾ ਬਸਰਾ ਅਤੇ ਹਰਭਜਨ ਸਿੰਘ ਦੀ ਲਵ ਸਟੋਰੀ ਕਾਫੀ ਦਿਲਚਸਪ ਰਹੀ ਹੈ। ਦੋਹਾਂ ਦਾ ਅਫੇਅਰ 8 ਸਾਲ ਚੱਲਿਆ ਜਿਸ ਤੋਂ ਬਾਅਦ ਉਹਨਾਂ ਨੇ 2015 ਵਿੱਚ ਵਿਆਹ ਕਰ ਲਿਆ । ਹੁਣ ਦੋਵਾਂ ਜਣੇ ਹੈਪਲੀ ਦੋ ਬੱਚਿਆਂ ਦੇ ਮਾਪੇ ਹਨ। ਗੀਤਾ ਬਸਰਾ ਜੋ ਕਿ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ ਉੱਤੇ ਗੀਤ ਬਸਰਾ ਦੀ ਚੰਗੀ ਫੈਨ ਫਾਲਵਿੰਗ ਹੈ।
View this post on Instagram