
ਗਿੱਪੀ ਗਰੇਵਾਲ (Gippy Grewal) ਅਤੇ ਸ਼ਿਪਰਾ ਗੋਇਲ (Shipra Goyal)ਦੀ ਆਵਾਜ਼ ‘ਚ ਨਵਾਂ ਗੀਤ ‘ਹਿਪਨੋਟਾਈਜ਼’ (Hypnotize) ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਬੀ ਪਰਾਕ ਨੇ । ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ, ਜਿਸ ਨੂੰ ਜੈਸਮੀਨ ਭਸੀਨ ਅਤੇ ਗਿੱਪੀ ਗਰੇਵਾਲ ‘ਤੇ ਫ਼ਿਲਮਾਇਆ ਗਿਆ ਹੈ ।

ਹੋਰ ਪੜ੍ਹੋ : ਸੰਨੀ ਦਿਓਲ ਦਾ ਅੱਜ ਹੈ ਜਨਮ ਦਿਨ, ਭਰਾ ਬੌਬੀ ਦਿਓਲ ਅਤੇ ਪੁੱਤਰ ਕਰਣ ਦਿਓਲ ਨੇ ਵੀਡੀਓ ਸਾਂਝਾ ਕਰ ਦਿੱਤੀ ਵਧਾਈ
ਦਰਸ਼ਕਾਂ ਦੇ ਵੱਲੋਂ ਵੀ ਪਸੰਦ ਗੀਤ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਫ਼ਿਲਮ ‘ਹਨੀਮੂਨ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ ।ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਬਹੁਤ ਐਕਸਾਈਟਿਡ ਹਨ । ਜੈਸਮੀਨ ਭਸੀਨ ਅਤੇ ਗਿੱਪੀ ਗਰੇਵਾਲ ਆਪਣੀ ਇਸ ਫ਼ਿਲਮ ਦੀ ਲਗਾਤਾਰ ਪ੍ਰਮੋਸ਼ਨ ‘ਚ ਜੁਟੇ ਹੋਏ ਹਨ ।

ਪਿਛਲੇ ਦਿਨੀਂ ਇਹ ਜੋੜੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਵੀ ਪਹੁੰਚੀ ਸੀ ।ਜਿੱਥੇ ਫ਼ਿਲਮ ਦੀ ਸਟਾਰ ਕਾਸਟ ਨੇ ਫ਼ਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਕੀਤੀ ਸੀ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਸ਼ੂਟਿੰਗ ਪੂਰੀ ਕੀਤੀ ਹੈ ।

ਇਸ ਫ਼ਿਲਮ ਦੀ ਸ਼ੂਟਿੰਗ ਦੇ ਸੈੱਟ ਤੋਂ ਗਿੱਪੀ ਗਰੇਵਾਲ ਲਗਾਤਾਰ ਵੀਡੀਓ ਵੀ ਸਾਂਝੇ ਕਰਦੇ ਰਹੇ ਹਨ । ਜੈਸਮੀਨ ਭਸੀਨ ਇਸ ਫ਼ਿਲਮ ਦੇ ਰਾਹੀਂ ਪਹਿਲੀ ਵਾਰ ਪੰਜਾਬੀ ਇੰਡਸਟਰੀ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।
View this post on Instagram