
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਇੱਕ ਤੋਂ ਬਾਅਦ ਇੱਕ ਨਵੀਆਂ ਫ਼ਿਲਮਾਂ ਦਾ ਐਲਾਨ ਕਰ ਰਹੇ ਹਨ । ਹੁਣ ਅਦਾਕਾਰ ਨੇ ਆਪਣੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਤੋਹਫ਼ਾ ਦਿੱਤਾ ਹੈ । ਉਨ੍ਹਾਂ ਨੇ ਆਪਣੀ ਫ਼ਿਲਮ ‘ਮੌਜਾਂ ਹੀ ਮੌਜਾਂ’ (Maujaan Hi Maujaan ) ਦਾ ਐਲਾਨ ਕਰ ਦਿੱਤਾ ਹੈ ।

ਹੋਰ ਪੜ੍ਹੋ : ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਚੰਡੀਗੜ੍ਹ ‘ਚ ਕਰਵਾ ਸਕਦੇ ਹਨ ਵਿਆਹ !
ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਹਸ਼ਨੀਨ ਚੌਹਾਨ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਤਨੂ ਗਰੇਵਾਲ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰ ਰਹੇ ਹਨ। ਜਦੋਂਕਿ ਫ਼ਿਲਮ ਨੂੰ ਅਮਰਦੀਪ ਗਰੇਵਾਲ ਪ੍ਰੋਡਿਊਸ ਕਰ ਰਹੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਆਪਣੀ ਫ਼ਿਲਮ ‘ਹਨੀਮੂਨ’ ਨੂੰ ਲੈ ਕੇ ਚਰਚਾ ‘ਚ ਹਨ ।

ਹੋਰ ਪੜ੍ਹੋ : ਅਦਾਕਾਰਾ ਭਾਗਿਆ ਸ਼੍ਰੀ ਦਾ ਪਤੀ ਹਸਪਤਾਲ ‘ਚ ਦਾਖਲ, ਪੋਸਟ ਸਾਂਝੀ ਕਰ ਅਦਾਕਾਰਾ ਨੇ ਦਿੱਤੀ ਜਾਣਕਾਰੀ
ਇਸ ਫ਼ਿਲਮ ‘ਚ ਉਨ੍ਹਾਂ ਦੇ ਜਸਮੀਨ ਭਸੀਨ ਨਜ਼ਰ ਆਏ ਸਨ । ਫ਼ਿਲਮ ਨੂੰ ਲੈ ਕੇ ਦਰਸ਼ਕਾਂ ‘ਚ ਕਾਫੀ ਉਤਸ਼ਾਹ ਹੈ । ਇਹ ਫ਼ਿਲਮ ਹਾਲ ਹੀ ‘ਚ ਰਿਲੀਜ਼ ਹੋਈ ਹੈ । ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਗਿੱਪੀ ਗਰੇਵਾਲ ਨੇ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਸ਼ੂਟਿੰਗ ਪੂਰੀ ਕੀਤੀ ਹੈ ।

ਜੋ ਜਲਦ ਹੀ ਦਰਸ਼ਕਾਂ ਨੂੰ ਵੇਖਣ ਨੂੰ ਮਿਲੇਗੀ। ਗਿੱਪੀ ਗਰੇਵਾਲ ਨੇ ਕਲੈਪ ਬੋਰਡ ਨੂੰ ਸ਼ੇਅਰ ਕਰਦੇ ਹੋਏ ਇਹ ਵੀ ਖੁਲਾਸਾ ਕੀਤਾ ਹੈ ਕਿ ਇਸ ਫ਼ਿਲਮ ਦੀ ਸ਼ੂਟਿੰਗ ਵੀ ਜਲਦ ਹੀ ਸ਼ੁਰੂ ਹੋਵੇਗੀ ।
View this post on Instagram