ਗਿੱਪੀ ਗਰੇਵਾਲ ਸਮੁੰਦਰ ਦੀਆਂ ਲਹਿਰਾਂ ‘ਚ ਪਰਿਵਾਰ ਦੇ ਨਾਲ ਇੰਝ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

Written by  Shaminder   |  January 06th 2023 11:12 AM  |  Updated: January 06th 2023 11:21 AM

ਗਿੱਪੀ ਗਰੇਵਾਲ ਸਮੁੰਦਰ ਦੀਆਂ ਲਹਿਰਾਂ ‘ਚ ਪਰਿਵਾਰ ਦੇ ਨਾਲ ਇੰਝ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਗਿੱਪੀ ਗਰੇਵਾਲ (Gippy Grewal)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਸਮੁੰਦਰ ਦੀਆਂ ਲਹਿਰਾਂ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ : ਬੱਬੂ ਮਾਨ ਮਾਨਸਾ ਪੁਲਿਸ ਦੇ ਸਾਹਮਣੇ ਹੋਏ ਪੇਸ਼

ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਵੀਡੀਓ ਸਾਂਝੇ ਕੀਤੇ ਹਨ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਕਿਉਂ ਕੀਤਾ ਫ਼ਿਲਮ ‘ਗੋਰਖਾ’ ‘ਚ ਕੰਮ ਕਰਨ ਤੋਂ ਇਨਕਾਰ, ਜਾਣੋ ਕੀ ਹੈ ਕਾਰਨ

ਗਿੱਪੀ ਗਰੇਵਾਲ ਬੇਸ਼ੱਕ ਆਪਣੇ ਕੰਮ ‘ਚ ਬਹੁਤ ਰੁੱਝੇ ਰਹਿੰਦੇ ਹਨ, ਪਰ ਆਪਣੇ ਪਰਿਵਾਰ ਦੇ ਲਈ ਉਹ ਸਮਾਂ ਕੱਢਣਾ ਨਹੀਂ ਭੁੱਲਦੇ।ਆਪਣੇ ਬੇਟਿਆਂ ਦੇ ਨਾਲ ਉਹ ਮਸਤੀ ਭਰੇ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸਾਂਝੇ ਕਰਦੇ ਰਹਿੰਦੇ ਹਨ ।ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੀਆਂ ਕਈ ਫ਼ਿਲਮਾਂ ‘ਚ ਰੁੱਝੇ ਹੋਏ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ ।

ਇਹ ਫ਼ਿਲਮ ਇਸੇ ਸਾਲ ਅੱਠ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਰੁੁੱਝੇ ਹੋਏ ਹਨ ।  ਉਨ੍ਹਾਂ ਦੀ ਨਵੀਂ ਵੈੱਬ ਸੀਰੀਜ਼ ‘ਆਊਟ ਲਾਅ’ ਵੀ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਨੂੰ ਲੈ ਕੇ ਉਹ ਬਹੁਤ ਜ਼ਿਆਦਾ ਉਤਸ਼ਾਹਿਤ ਹਨ ।

 

View this post on Instagram

 

A post shared by ????? ?????? (@gippygrewal)

You May Like This
DOWNLOAD APP


© 2023 PTC Punjabi. All Rights Reserved.
Powered by PTC Network