ਗਿੱਪੀ ਗਰੇਵਾਲ ਆਪਣੇ ਬੱਚਿਆਂ ਦੇ ਨਾਲ ਵੈਕੇਸ਼ਨ ਮਨਾਉਂਦੇ ਆਏ ਨਜ਼ਰ, ਬੇਟਿਆਂ ਦੇ ਨਾਲ ਮਸਤੀ ਦਾ ਵੀਡੀਓ ਕੀਤਾ ਸਾਂਝਾ
ਗਿੱਪੀ ਗਰੇਵਾਲ ਆਪਣੇ ਬੱਚਿਆਂ ਦੇ ਨਾਲ ਵੈਕੇਸ਼ਨ ਮਨਾਉਂਦੇ ਆਏ ਨਜ਼ਰ, ਬੇਟਿਆਂ ਦੇ ਨਾਲ ਮਸਤੀ ਦਾ ਵੀਡੀਓ ਕੀਤਾ ਸਾਂਝਾ
ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਬੱਚਿਆਂ ਦੇ ਨਾਲ ਵੈਕੇਸ਼ਨ ਦਾ ਅਨੰਦ ਮਾਣ ਰਹੇ ਹਨ । ਇਸ ਵੀਡੀਓ (Video) ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਪ੍ਰਤੀਕਰਮ ਦੇ ਰਹੇ ਹਨ । ਇਸ ਤੋਂ ਪਹਿਲਾਂ ਵੀ ਅਦਾਕਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।
image From instagram
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਮਸਤੀ ਕਰਦੇ ਆਏ ਨਜ਼ਰ
ਜਿੱਥੇ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਅਨੰਦ ਮਾਣਦੇ ਨਜ਼ਰ ਆਏ ਸਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ–ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਹੁਣ ਤੱਕ ਅਨੇਕਾਂ ਹੀ ਫ਼ਿਲਮਾਂ ‘ਚ ਕੀਤਾ ਹੈ ।
image From instagram
ਹੋਰ ਪੜ੍ਹੋ : ‘ਵੱਗ ਕਤੀੜਾਂ ਦਾ ਸ਼ੇਰਾਂ ਨਾਲ ਨਹੀ ਰਲਦਾ’ ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੇ ਇਸ ਗੀਤ ਰਾਹੀਂ ਗਾਇਕ ਨੂੰ ਕੀਤਾ ਯਾਦ
ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਗਿੱਪੀ ਗਰੇਵਾਲ ਦੀ ਹਾਲ ਹੀ ‘ਚ ਮਾਂ ਫ਼ਿਲਮ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਭਰਵਾਂ ਹੁੰਗਾਰਾ ਮਿਲਿਆ ਸੀ । ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰਵਨੀਤ ਗਰੇਵਾਲ ਦੇ ਨਾਲ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ ।
image From instagram
ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਤਿੰਨ ਪੁੱਤਰਾਂ ਦਾ ਜਨਮ ਹੋਇਆ ਸੀ । ਉਨ੍ਹਾਂ ਦੇ ਤਿੰਨ ਬੇਟੇ ਹਨ । ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਗੁਰਬਾਜ਼ ਗਰੇਵਾਲ ।ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੇ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਉਹ ਆਪਣੇ ਬਿਜ਼ੀ ਸ਼ੈਡਿਊਲ ਚੋਂ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਲੈਂਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
