
ਗਿੱਪੀ ਗਰੇਵਾਲ (Gippy Grewal) ਦੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ (Gurbaaz Grewal) ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਨ੍ਹਾਂ ਬੇਟੇ ਦੀ ਇੱਕ ਤਸਵੀਰ ਉਨ੍ਹਾਂ ਦਾ ਇੱਕ ਪ੍ਰਸ਼ੰਸਕ ਬਣਾ ਕੇ ਲਿਆਇਆ ਹੈ । ਜਿਸ ‘ਚ ਗੁਰਬਾਜ਼ ਆਪਣੇ ਦਾਦੇ ਦੀ ਗੋਦ ‘ਚ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਫ਼ਿਲਮ ‘ਮਾਂ’ ਨੂੰ ਵੇਖ ਕੇ ਦਰਸ਼ਕ ਹੋਏ ਭਾਵੁਕ, ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਵੀਡੀਓ
ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਬੰਨੀ ਨਾਂਅ ਦਾ ਇਹ ਸ਼ਖਸ ਗਿੱਪੀ ਗਰੇਵਾਲ ਨੂੰ ਤਸਵੀਰ ਭੇਂਟ ਕਰ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਏਨੀਂ ਦਿਨੀਂ ਉੁਹ ਆਪਣੀ ਫ਼ਿਲਮ ‘ਮਾਂ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਤੇ ਜੈਸਮੀਨ ਦੀ ਫਿਲਮ ਹਨੀਮੂਨ ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਰਿਲੀਜ਼ ਹੋਵੇਗੀ ਫਿਲਮ
ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਬੱਬਲ ਰਾਏ, ਗੁਰਪ੍ਰੀਤ ਘੁੱਗੀ ਸਣੇ ਕਈ ਕਲਾਕਾਰਾਂ ਨੇ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਦੀ ਸ਼ੂਟਿੰਗ ਵੀ ਪੂਰੀ ਹੋ ਚੁੱਕੀ ਹੈ ਅਤੇ ਇਹ ਫ਼ਿਲਮ ਵੀ ਜਲਦ ਹੀ ਰਿਲੀਜ਼ ਹੋ ਸਕਦੀ ਹੈ ।

ਦੱਸ ਦਈਏ ਕਿ ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਉਹ ਦੇ ਰਹੇ ਹਨ । ਉਨ੍ਹਾਂ ਨੇ ਅਰਦਾਸ, ਅਰਦਾਸ ਕਰਾਂ ਅਤੇ ਮਾਂ ਵਰਗੀਆਂ ਹਿੱਟ ਫ਼ਿਲਮਾਂ ਦਿੱਤੀਆਂ ਹਨ ।ਆਉਣ ਵਾਲੇ ਦਿਨਾਂ ‘ਚ ਉਹ ਹੋਰ ਕਈ ਫ਼ਿਲਮਾਂ ‘ਚ ਨਜ਼ਰ ਆ ਸਕਦੇ ਹਨ ।
View this post on Instagram