ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਨੂੰ ਹੈ ਸਪਾਈਡਰ ਮੈਨ ਬਹੁਤ ਜ਼ਿਆਦਾ ਪਸੰਦ, ਵੀਡੀਓ ਵਾਇਰਲ

written by Shaminder | July 13, 2022

ਗਿੱਪੀ ਗਰੇਵਾਲ (Gippy Grewal) ਦੇ ਆਪਣੇ ਬੇਟਿਆਂ ਦੇ ਨਾਲ ਵੀਡੀਓ ਅਤੇ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਨ੍ਹਾਂ ਦਾ ਆਪਣੇ ਬੇਟੇ ਗੁਰਬਾਜ਼ ਗਰੇਵਾਲ ਦੇ ਨਾਲ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਿੱਪੀ ਗਰੇਵਾਲ ਆਪਣੇ ਬੇਟੇ ਦੇ ਨਾਲ ਸਪਾਈਡਰ ਮੈਨ ਦੇ ਨਾਲ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਉਹ ਸਪਾਈਡਰ ਮੈਨ ਨੂੰ ਪਸੰਦ ਕਰਦਾ ਹੈ ਪਰ ਸਪਾਈਡਰ ਮੈਨ ਨੂੰ ਫਾਈਡਰ ਮੈਨ ਕਹਿੰਦਾ ਹੈ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸੰਜੇ ਦੱਤ ਦੇ ਨਾਲ ਕੀਤੀ ਮੁਲਾਕਾਤ, ਦੋਵਾਂ ਨੂੰ ਇੱਕਠੇ ਵੇਖ ਪ੍ਰਸ਼ੰਸਕ ਲਗਾ ਰਹੇ ਕਈ ਤਰ੍ਹਾਂ ਦੇ ਕਿਆਸ

ਇਸ ਤੋਂ ਇਲਾਵਾ ਗਿੱਪੀ ਗਰੇਵਾਲ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਦੋਵਾਂ ਬੇਟਿਆਂ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤਿੰਨੇ ਪਿਓ ਪੁੱਤਰ ਕਾਰ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਨ੍ਹਾਂ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਕਮੈਂਟਸ ਕਰਕੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

Gippy Grewal With son-m image From instagram

ਹੋਰ ਪੜ੍ਹੋ :  ਗਿੱਪੀ ਗਰੇਵਾਲ ਨੇ ਪੁੱਤਰ ਗੁਰਬਾਜ਼ ਗਰੇਵਾਲ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਮਸਤੀ ਕਰਦੇ ਆਏ ਨਜ਼ਰ

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਜਲਦ ਹੀ ਉਹ ਆਪਣੀ ਫ਼ਿਲਮ ਹਨੀਮੂਨ ‘ਚ ਦਿਖਾਈ ਦੇਣਗੇ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਫ਼ਿਲਮਾਂ ‘ਚ ਕੰਕ ਕਰ ਰਹੇ ਹਨ ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਜੇ ਦੱਤ ਦੇ ਨਾਲ ਵੀ ਮੁਲਾਕਾਤ ਕੀਤੀ ਹੈ । ਜਿਸ ਤੋਂ ਬਾਅਦ ਕਈ ਕਿਆਸ ਲਗਾਏ ਜਾ ਰਹੇ ਹਨ । ਪ੍ਰਸ਼ੰਸ਼ਕ ਇਹ ਉਮੀਦ ਕਰ ਰਹੇ ਹਨ ਕਿ ਜਲਦ ਹੀ ਦੋਵੇਂ ਮਿਲ ਕੇ ਕੁਝ ਨਵਾਂ ਕਰਨ ਦੀ ਕੋਸ਼ਿਸ਼ ਕਰਨਗੇ । ਇਸ ਦੇ ਨਾਲ ਹੀ ਗਿੱਪੀ ਗਰੇਵਾਲ ਨੇ ਆਮਿਰ ਖ਼ਾਨ ਦੇ ਨਾਲ ਵੀ ਮੁਲਾਕਾਤ ਕੀਤੀ ਸੀ ।

You may also like