
ਗੁਰਦਾਸ ਮਾਨ (Gurdas Maan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ (Pic) ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਦਾਸ ਮਾਨ ਬੱਚੀਆਂ ਦੇ ਵਿਚਕਾਰ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਇਸ ਗੀਤ ਨੇ ਬਦਲੀ ਸੀ ਗਿੱਪੀ ਗਰੇਵਾਲ ਦੀ ਜ਼ਿੰਦਗੀ, ਇਸੇ ਗੀਤ ਦੇ ਨਾਲ ਇੰਡਸਟਰੀ ‘ਚ ਚੜੀ ਸੀ ਗੁੱਡੀ, ਗਾਇਕ ਦਾ ਪਸੰਦੀਦਾ ਗੀਤ ਹੈ ਇਹ
ਗੁਰਦਾਸ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਗੁਰਦਾਸ ਮਾਨ ਨੂੰ ਇਸ ਤੋਂ ਪਹਿਲਾਂ ਕੁਝ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ । ਜਦੋਂ ਉਨ੍ਹਾਂ ਨੇ ਭਾਸ਼ਾ ਨੂੰ ਲੈ ਕੇ ਇੱਕ ਲਾਈਵ ਸ਼ੋਅ ਦੇ ਦੌਰਾਨ ਕੁਝ ਗੱਲਾਂ ਆਖੀਆਂ ਸਨ ।

ਹੋਰ ਪੜ੍ਹੋ : ਮੰਦਰ ‘ਚ ਮੁਆਫ਼ੀ ਮੰਗਣ ਗਏ ਜੀ ਖ਼ਾਨ ਨੂੰ ਲੈ ਕੇ ਲੁਧਿਆਣਾ ‘ਚ ਦੋ ਗੁੱਟਾਂ ‘ਚ ਝਗੜਾ, ਵੀਡੀਓ ਹੋ ਰਿਹਾ ਵਾਇਰਲ
ਪਰ ਹੁਣ ਮੁੜ ਤੋਂ ਗੁਰਦਾਸ ਮਾਨ ਪੰਜਾਬੀ ਇੰਡਸਟਰੀ ‘ਚ ਸਰਗਰਮ ਹੋ ਚੁੱਕੇ ਹਨ । ਪੰਜਾਬੀ ਗਾਇਕੀ ਦੇ ਬਾਬਾ ਬੋਹੜ ਮੰਨੇ ਜਾਂਦੇ ਗੁਰਦਾਸ ਮਾਨ ਪਿਛਲੇ ਲੰਮੇ ਅਰਸੇ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਪੰਜਾਬੀ ਅਤੇ ਹਿੰਦੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।

ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਗਾਇਕ ਗੁਰਦਾਸ ਮਾਨ ਨੂੰ ਹਰ ਵਰਗ ਦੇ ਲੋਕ ਪਸੰਦ ਕਰਦੇ ਹਨ । ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਕਾਇਲ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਦਾ ਰਿਹਾ ਹੈ ।
View this post on Instagram