
ਗੁਰਿੰਦਰ ਡਿੰਪੀ (Gurinder Dimpy) ਦਾ ਅੰਤਿਮ ਸਸਕਾਰ ਨੌ ਨਵੰਬਰ ਨੂੰ ਕੀਤਾ ਜਾਵੇਗਾ । ਉਨ੍ਹਾਂ ਦੀ ਵੱਡੀ ਧੀ ਕੈਨੇਡਾ ਤੋਂ ਵਾਪਸ ਆਏਗੀ । ਜਿਸ ਤੋਂ ਬਾਅਦ ਹੀ ਮਰਹੂਮ ਗੁਰਿੰਦਰ ਡਿੰਪੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ । ਜਿਸ ਦੇ ਬਾਰੇ ਅਦਾਕਾਰ ਬਿੰਨੂ ਢਿੱਲੋਂ (Binnu Dhillon) ਨੇ ਜਾਣਕਾਰੀ ਸਾਂਝੀ ਕੀਤੀ ਹੈ ।
ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਵਿਖੇ ਕੀਤਾ ਜਾਵੇਗਾ । ਇਸ ਦੇ ਨਾਲ ਹੀ ਬਿੰਨੂ ਢਿੱਲੋਂ ਨੇ ਇੱਕ ਭਾਵੁਕ ਕੈਪਸ਼ਨ ਵੀ ਦਿੱਤਾ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਇਸ ਤਰ੍ਹਾਂ ਅੱਧ ਵਾਟੇ ਹੱਥ ਛੁਡਾ ਜਾਵੇਗਾ… ਪਤਾ ਨਹੀਂ ਸੀ।

ਹੋਰ ਪੜ੍ਹੋ : ਵਿਆਹ ਦੇ ਬੰਧਨ ‘ਚ ਬੱਝੀ ਗਾਇਕਾ ਪਲਕ ਮੁਛਾਲ ਅਤੇ ਮਿਥੁਨ, ਵੇਖੋ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ
ਅਲਵਿਦਾ ਵੀਰ’।ਦੱਸ ਦਈਏ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਲੇਖਕ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਨੇ ਮਹਿਜ਼ 47 ਸਾਲ ਦੀ ਉਮਰ ‘ਚ ਇਸ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਦੁੱਖ ਜਤਾਇਆ ਹੈ ।
ਕਰਮਜੀਤ ਅਨਮੋਲ ਨੇ ਵੀ ਭਾਵੁਕ ਪੋਸਟ ਸਾਂਝੀ ਕੀਤੀ ਹੈ । ਗੁਰਿੰਦਰ ਡਿੰਪੀ ਨੇ ਕਈ ਫ਼ਿਲਮਾਂ ਲਿਖੀਆਂ ਸਨ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ਵੀ ਉਨ੍ਹਾਂ ਦੇ ਵੱਲੋਂ ਹੀ ਲਿਖੀ ਗਈ ਸੀ ।
View this post on Instagram